ਦਿਲੀਪ ਕੁਮਾਰ ਦੀ ਪਤਨੀ ਅਤੇ ਅਦਾਕਾਰਾ ਸਾਇਰਾ ਬਾਨੋ ਦੀ ਸਿਹਤ ਵਿਗੜੀ, ਆਈ.ਸੀ.ਯੂ ‘ਚ ਕੀਤਾ ਗਿਆ ਸ਼ਿਫਟ

written by Lajwinder kaur | September 01, 2021

ਬਾਲੀਵੁੱਡ ‘ਚ ਟ੍ਰੈਜਡੀ ਕਿੰਗ ਵਜੋਂ ਮਸ਼ਹੂਰ ਦਿਲੀਪ ਕੁਮਾਰ (Dilip Kumar) ਦਾ ਕੁਝ ਮਹੀਨੇ ਪਹਿਲਾਂ ਦਿਹਾਂਤ ਹੋ ਗਿਆ ਸੀ। ਹੁਣ ਉਨ੍ਹਾਂ ਦੀ ਪਤਨੀ ਅਤੇ ਮਸ਼ਹੂਰ ਅਦਾਕਾਰਾ ਸਾਇਰਾ ਬਾਨੋ ਦੀ ਸਿਹਤ ਖਰਾਬ ਸੰਬੰਧੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਦੀ ਸਿਹਤ ਵਿਗੜ ਗਈ ਹੈ।  ਸਾਇਰਾ ਬਾਨੋ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਲੋਕੀਂ ਸੋਸ਼ਲ ਮੀਡੀਆ ਪੋਸਟਾਂ ਪਾ ਕੇ ਸਾਇਰਾ ਬਾਨੋ ਦੇ ਜਲਦੀ ਸਿਹਤਮੰਦ ਹੋਣ ਲਈ ਦੁਆਵਾਂ ਕਰ ਰਹੇ ਨੇ।

dilip kumar death pic image source- instagram

ਹੋਰ ਪੜ੍ਹੋ : ਨੇਹਾ ਧੂਪੀਆ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਦੋਸਤਾਂ ਤੇ ਪਰਿਵਾਰ ਵਾਲਿਆਂ ਨੇ ਦਿੱਤੀ ਸਰਪ੍ਰਾਈਜ਼ ਪਾਰਟੀ, ਦੇਖੋ ਤਸਵੀਰਾਂ

ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਸਾਇਰਾ ਬਾਨੋ (Saira Banu) ਪਿਛਲੇ 3 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਨੇ। ਬਿਮਾਰ ਹੋਣ ਦਾ ਕਾਰਨ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਦੱਸਿਆ ਜਾ ਰਿਹਾ ਹੈ, ਜਿਸ ਕਰਕੇ ਸਾਇਰਾ ਬਾਨੋ ਨੂੰ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

inside image of saira banu image source- instagram

ਜ਼ਿਕਰਯੋਗ ਹੈ ਕਿ 77 ਸਾਲਾਂ ਬਾਲੀਵੁੱਡ ਅਦਾਕਾਰਾ ਸਾਇਰਾ ਬਾਨੋ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ। ਹੁਣ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਸਿਹਤ ਫਿਲਹਾਲ ਸਥਿਰ ਹੈ। ਉਨ੍ਹਾਂ ਦੀ ਦੇਖਭਾਲ ਡਾਕਟਰਾਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਸਾਇਰਾ ਬਾਨੋ ਬਾਰੇ ਇਸ ਖ਼ਬਰ ਤੋਂ ਬਾਅਦ, ਪ੍ਰਸ਼ੰਸਕ ਉਸ ਲਈ ਪ੍ਰਾਰਥਨਾ ਕਰ ਰਹੇ ਹਨ ਕਿ ਉਹ ਜਲਦੀ ਠੀਕ ਹੋ ਜਾਵੇ।

dilip kumar and saira banu image source- instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਤੇ ਕਲਾਕਾਰ ਵੀ ਕਰ ਰਹੇ ਨੇ ਵਿਸ਼

ਤੁਹਾਨੂੰ ਦੱਸ ਦੇਈਏ ਕਿ ਸਾਇਰਾ ਬਾਨੋ ਨੇ ਆਪਣੇ ਫ਼ਿਲਮੀ ਕਰੀਅਰ ਵਿੱਚ ਸਾਰੇ ਵੱਡੇ ਕਲਾਕਾਰਾਂ ਨਾਲ ਕੰਮ ਕੀਤਾ ਹੈ ਅਤੇ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਸਾਇਰਾ ਨੇ ਆਪਣੀ ਸ਼ੁਰੂਆਤ 1961 ਦੀ ਫ਼ਿਲਮ ਜੰਗਲੀ ਨਾਲ ਕੀਤੀ ਸੀ। ਸਾਇਰਾ ਬਾਨੋ ਦੇ ਪਤੀ ਤੇ ਦਿੱਗਜ ਐਕਟਰ ਦਿਲੀਪ ਕੁਮਾਰ ਦੀ ਇਸ ਸਾਲ 7 ਜੁਲਾਈ ਨੂੰ ਮੌਤ ਹੋ ਗਈ ਸੀ। ਉਹ 98 ਸਾਲਾਂ ਦੇ ਸਨ।

 

0 Comments
0

You may also like