ਮੈਚ ਦੇ ਦੌਰਾਨ ਵਿਰਾਟ ਕੋਹਲੀ ਨੇ ਪੱਟ ‘ਤੇ ਥਾਪੀ ਮਾਰ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ
ਬਾਲੀਵੁੱਡ ਤੋਂ ਲੈ ਕੇ ਕ੍ਰਿਕੇਟ ਜਗਤ ਦੀਆਂ ਨਾਮੀ ਹਸਤੀਆਂ ਵੀ ਸਿੱਧੂ ਮੂਸੇਵਾਲਾ ਦੇ ਗੀਤਾਂ ਦੇ ਫੈਨਜ਼ ਸਨ। ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਵਿਦੇਸ਼ੀ ਕਲਾਕਾਰਾਂ ਨੇ ਵੀ ਦੁੱਖ ਜਤਾਇਆ ਸੀ। ਸੋਸ਼ਲ ਮੀਡੀਆ ਉੱਤੇ ਵਿਰਾਟ ਕੋਹਲੀ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ, ਜਿਸ ‘ਚ ਪੱਟੇ ਉੱਤੇ ਥਾਪੀ ਮਾਰੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅੱਗੇ ਆਏ ਪੰਜਾਬੀ ਕਲਾਕਾਰ, ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ ਨੂੰ
ਕੋਹਲੀ ਨੇ ਟੀ-20 ਮੈਚ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਪੱਟ ਉੱਤੇ ਥਾਪੀ ਮਾਰ ਕੇ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆਏ। ਵਿਰਾਟ ਕੋਹਲੀ ਦਾ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਇੰਗਲੈਂਡ ਦੇ ਕ੍ਰਿਕੇਟਰ ਲਿਆਮ ਲਿਵਿੰਗਸਟੋਨਵ ਨੇ ਵੀ ਖੇਡ ਦੇ ਮੈਦਾਨ ਉੱਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਸੀ।
ਦੱਸ ਦਈਏ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਜਵਾਹਕੇ ਪਿੰਡ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਦੁੱਖ ਜਤਾਇਆ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅਤੇ ਕਲਾਕਾਰ ਆਪੋ ਆਪਣੇ ਅੰਦਾਜ਼ ਦੇ ਨਾਲ ਸਿੱਧੂ ਨੂੰ ਸ਼ਰਧਾਂਜਲੀ ਦਿੰਦੇ ਰਹਿੰਦੇ ਹਨ। ਪੰਜਾਬੀ ਮਿਊਜ਼ਿਕ ਜਗਤ ਦੇ ਕਈ ਗਾਇਕਾਂ ਨੇ ਸਿੱਧੂ ਮੂਸੇਵਾਲਾ ਨੂੰ ਗੀਤਾਂ ਦੇ ਰਾਹੀਂ ਸ਼ਰਧਾਂਜਲੀ ਦਿੱਤੀ ਸੀ।
Image Source: Instagram
ਦੱਸ ਦਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਮਹਿਜ਼ 28 ਸਾਲਾਂ ਦੀ ਉਮਰ ਮਿਊਜ਼ਿਕ ਜਗਤ ‘ਚ ਕਮਾਲ ਦਾ ਨਾਮ ਬਣਾ ਲਿਆ ਸੀ। ਉਨ੍ਹਾਂ ਨੇ ਕਈ ਇੰਟਰਨੈਸ਼ਨਲ ਗਾਇਕਾਂ ਦੇ ਨਾਲ ਵੀ ਕੰਮ ਕੀਤਾ ਸੀ। ਸਿੱਧੂ ਮੂਸੇਵਾਲਾ ਆਪਣੀ ਮੌਤ ਤੋਂ ਬਾਅਦ ਆਪਣੇ ਕਈ ਅਣਰਿਲੀਜ਼ ਗੀਤ ਪਿੱਛੇ ਛੱਡ ਗਏ ਹਨ।
View this post on Instagram