ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਰੂਹਾਨੀ ਆਵਾਜ਼ 'ਚ ਰਿਲੀਜ਼ ਹੋਇਆ ਸ਼ਬਦ

Written by  Shaminder   |  September 09th 2019 10:32 AM  |  Updated: September 09th 2019 01:13 PM

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਰੂਹਾਨੀ ਆਵਾਜ਼ 'ਚ ਰਿਲੀਜ਼ ਹੋਇਆ ਸ਼ਬਦ

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਰੂਹਾਨੀ ਆਵਾਜ਼ 'ਚ ਪੀਟੀਸੀ ਰਿਕਾਰਡਜ਼ ਵੱਲੋਂ ਸ਼ਬਦ ''ਏਕੈ ਏਕੈ ਤੂ ਰਾਇਆ' ਰਿਲੀਜ਼ ਹੋ ਚੁੱਕਿਆ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਜਾਰੀ ਕੀਤੇ ਗਏ ਇਸ ਸ਼ਬਦ ਨੂੰ ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਨੇ ਦਿੱਤਾ ਹੈ । ਤਬਲੇ ਤੇ ਸੰਗਤ ਦਿੱਤੀ ਭਾਈ ਗਗਨਦੀਪ ਸਿੰਘ ਜੀ ਨੇ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ 'ਚ ਭਾਈ ਅੰਮ੍ਰਿਤਪਾਲ ਸਿੰਘ ਜੀ ਦਾ ਸਾਥ ਦਿੱਤਾ ਹੈ ਭਾਈ ਸਤਨਾਮ ਸਿੰਘ ਜੀ ਨੇ ।

ਹੋਰ ਵੇਖੋ:ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਅਵਾਜ਼ ‘ਚ ‘ਸਤਿਗੁਰੁ ਸਭਨਾ ਦਾ’ ਧਾਰਮਿਕ ਸ਼ਬਦ ਹੋਇਆ ਰਿਲੀਜ਼, ਦੇਖੋ ਵੀਡੀਓ

ਭਾਈ ਅੰਮ੍ਰਿਤਪਾਲ ਸਿੰਘ ਜੀ ਅਤੇ ਸਾਥੀਆਂ ਦੀ ਆਵਾਜ਼ 'ਚ ਤੁਸੀਂ ਵੀ ਇਸ ਸ਼ਬਦ ਨੂੰ ਸਰਵਣ ਕਰ ਸਕਦੇ ਹੋ  ਪੀਟੀਸੀ ਪੰਜਾਬੀ 'ਤੇ । ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਦੇਸ਼ ਵਿਦੇਸ਼ 'ਚ ਰਹਿੰਦੀਆਂ ਸੰਗਤਾਂ ਲਈ ਆਏ ਦਿਨ ਨਵੇਂ-ਨਵੇਂ ਸ਼ਬਦ ਅਤੇ ਗੀਤ ਰਿਲੀਜ਼ ਕੀਤੇ ਜਾ ਰਹੇ ਨੇ ਅਤੇ ਇਨ੍ਹਾਂ ਸ਼ਬਦਾਂ ਨੂੰ ਸੰਗਤਾਂ ਸੁਣ ਕੇ ਨਿਹਾਲ ਹੁੰਦੀਆਂ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network