ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਕੀਤਾ ਢੇਰ

written by Lajwinder kaur | July 20, 2022

Sidhu Moose Wala case-Shooters Jagroop Rupa and Manu Kosa killed By Punjab Police : ਜੀ ਹਾਂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ ਅੱਜ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ 'ਚ ਸ਼ਾਮਿਲ ਸ਼ੂਟਰਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ।ਅੰਮ੍ਰਿਤਸਰ ਦੇ ਭਕਨਾ ਪਿੰਡ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਸ਼ਾਮਿਲ ਦੋ ਸ਼ਾਰਪ ਸ਼ੂਟਰ ਗੈਂਗਸਟਰ ਜਗਰੂਪ ਰੂਪਾ ਤੇ ਮੰਨੂ ਕੁੱਸਾ ਨੂੰ ਪੁਲਿਸ ਨੇ ਘੇਰਾ ਪਾ ਲਿਆ ਹੈ। ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਸ਼ਾਮਿਲ ਸ਼ਰਪ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਜੀ ਹਾਂ ਨਵੀਂ ਖਬਰ ਸਾਹਮਣੇ ਆਈ ਹੈ ਕਿ ਦੋਵਾਂ ਸ਼ਾਰਪ ਸ਼ੂਟਰਾਂ ਨੂੰ ਪੰਜਾਬ ਪੁਲਿਸ ਵੱਲੋਂ ਢੇਰ ਕਰ ਦਿੱਤਾ ਗਿਆ ਹੈ।

Sidhu Moose Wala died 15 minutes after attack, right elbow was broken; post-mortem report makes shocking revelations

ਹੋਰ ਪੜ੍ਹੋ : ਪਦਮ ਸ਼੍ਰੀ ਬਾਕਸਰ ਕੌਰ ਸਿੰਘ ਦੀ ਜ਼ਿੰਦਗੀ 'ਤੇ ਬਣੀ ਪੰਜਾਬੀ ਫਿਲਮ ‘Padma Shri Kaur Singh’, ਇਸ ਦਿਨ ਹੋਵੇਗੀ ਰਿਲੀਜ਼  

sidhu moose wala case amrtisar

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਦੋ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ  ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਐਨਕਾਊਂਟਰ ਦੀ ਖਬਰ ਸਾਹਮਣੇ ਆਈ । ਰਿਪੋਰਟਸ ਦੇ ਮੁਤਾਬਿਕ ਦੋਵੇਂ ਸ਼ੂਟਰਾਂ ਨੂੰ ਪੰਜਾਬ ਪੁਲਿਸ ਵੱਲੋਂ ਢੇਰ ਕਰ ਦਿੱਤਾ ਗਿਆ। ਸੂਤਰਾਂ ਮੁਤਾਬਿਕ ਜਗਰੂਪ ਸਿੰਘ ਰੂਪਾ ਅਤੇ ਮੰਨੂ ਕੁੱਸਾ ਨੂੰ ਪੰਜਾਬ ਪੁਲਿਸ ਵੱਲੋਂ ਢੇਰ ਕੀਤਾ ਗਿਆ ਹੈ। ਪਰ ਅਜੇ ਤੱਕ ਪੁਲਿਸ ਵੱਲੋਂ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸ ਦਈਏ ਇਹ ਗੈਂਗਸਟਰ ਇੱਕ ਘਰ 'ਚ ਛੁਪੇ ਹੋਏ ਹਨ। ਖਬਰਾਂ ਮੁਤਾਬਿਕ ਇਸ ਮੁਕਾਬਲੇ ‘ਚ ਕੁਝ ਪੁਲਿਸ ਕਰਮੀ ਵੀ ਜ਼ਖਮੀ ਹੋਏ ਹਨ।  amristsar sidhu moose wala murder encounter

ਦੱਸ ਦਈਏ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਜਵਾਹਰਕੇ ਪਿੰਡ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਹੈਰਾਨ ਕਰਕੇ ਰੱਖ ਦਿੱਤਾ ਸੀ। ਦੱਸ ਦਈਏ ਦਿੱਲੀ ਪੁਲਿਸ ਦੀ ਸਪੈਸ਼ਲ ਪੁਲਿਸ ਵੱਲੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

 

You may also like