
Liam Livingstone pays tribute to Sidhu Moose Wala: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ 2 ਮਹੀਨੇ ਬੀਤ ਚੁੱਕੇ ਹਨ।ਦੇਸ਼ ਤੇ ਵਿਦੇਸ਼ ਦੇ ਕਈ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਨੂੰ ਆਪੋ ਆਪਣੇ ਅੰਦਾਜ਼ ਵਿੱਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਹੁਣ ਇੰਗਲੈਂਡ ਦੇ ਕ੍ਰਿਕਟਰ ਲਿਆਮ ਲਿਵਿੰਗਸਟੋਨਵ ਨੇ ਵੀ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇੰਗਲੈਂਡ ਦੇ ਕ੍ਰਿਕਟਰ ਅਤੇ ਪੰਜਾਬ ਕਿੰਗਜ਼ ਦੇ ਖਿਡਾਰੀ ਲਿਆਮ ਲਿਵਿੰਗਸਟੋਨ ਨੇ ਭਾਰਤ Vs ਇੰਗਲੈਂਡ 1st T20 ਟੈਸਟ ਦੇ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਕ੍ਰਿਕਟਰ ਲਿਆਮ ਨੇ ਆਪਣੇ ਟੈਸਟ ਮੈਚ ਦੇ ਦੌਰਾਨ ਪੱਟ 'ਤੇ ਥਾਪੀ ਮਾਰ ਕੇ ਸਿੱਧੂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਮੈਦਾਨ ਦੇ ਬਾਹਰ ਬੈਠੇ ਦਰਸ਼ਕਾਂ ਨੇ ਵੀ ਲਿਆਮ ਦੀ ਹੌਸਲਾਅਫਜ਼ਾਈ ਕੀਤੀ।
ਜ਼ਿਕਰਯੋਗ ਹੈ ਕਿ ਲਿਆਮ ਲਿਵਿੰਗਸਟੋਨ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਪੰਜਾਬ ਕਿੰਗਜ਼ ਲਈ ਵੀ ਖੇਡਦੇ ਹਨ। ਭਾਰਤ ਬਨਾਮ ਇੰਗਲੈਂਡ 1st T20I ਦੌਰਾਨ, ਲਿਆਮ ਲਿਵਿੰਗਸਟੋਨ ਨੂੰ ਇੱਕ ਫੈਨ ਵੱਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਸਤਿਕਾਰ ਦੇਣ ਲਈ ਕਿਹਾ ਗਿਆ ਸੀ।

ਇਸ ਲਈ, ਇੰਗਲੈਂਡ ਦੇ ਪਾਵਰਫੂਲ ਕ੍ਰਿਕਟਰ ਨੇ ਸਿੱਧੂ ਮੂਸੇ ਵਾਲਾ ਵਾਂਗ ਹੀ ਪੱਟ 'ਤੇ 'ਥਾਪੀ' ਮਾਰ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਹ ਲਿਆਮ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ।
ਲਿਆਮ ਲਿਵਿੰਗਸਟੋਨ ਦੀ ਇਸ ਵੀਡੀਓ ਨੂੰ ਲੋਕ ਬਹੁਤ ਪਸੰਦ ਕਰ ਰਹੇ ਹਨ ਤੇ ਫੈਨਜ਼ ਲਿਆਮ ਦੀ ਤਾਰੀਫ ਕਰ ਰਹੇ ਹਨ। ਵੱਡੀ ਗਿਣਤੀ 'ਚ ਸਿੱਧੂ ਮੂਸੇ ਵਾਲਾ ਦੇ ਫੈਨਜ਼ ਨੇ ਲਿਆਮ ਲਿਵਿੰਗਸਟੋਨ ਨੂੰ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਦੇਣ ਲਈ ਉਸ ਦਾ ਧੰਨਵਾਦ ਕੀਤਾ ਅਤੇ ਉਸ ਦੀ ਸ਼ਲਾਘਾ ਵੀ ਕੀਤੀ।
ਹੋਰ ਪੜ੍ਹੋ: ਆਲਿਆ ਭੱਟ ਨੇ ਆਪਣੀ ਪਹਿਲੀ ਹਾਲੀਵੁੱਡ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ, ਸ਼ੇਅਰ ਕੀਤੀਆਂ ਸ਼ੂਟਿੰਗ ਦੀਆਂ ਤਸਵੀਰਾਂ
ਦੱਸ ਦਈਏ ਕਿ 29 ਮਈ ਨੂੰ ਮਾਨਸਾ ਵਿਖੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦੇ ਦੇਹਾਂਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਘਾਟਾ ਪਿਆ ਹੈ। ਅਜੇ ਵੀ ਸਿੱਧੂ ਦੇ ਫੈਨਜ਼ ਉਨ੍ਹਾਂ ਦੇ ਗੀਤਾਂ ਰਾਹੀਂ ਉਨ੍ਹਾਂ ਨੂੰ ਯਾਦ ਕਰਦੇ ਹਨ।
Six Hitting Machine #LiamLivingstone @liaml4893 pays tribute to Legend Sidhu Moosewala !!#PeopleStand4MooseWala pic.twitter.com/2THW3i7omp
— The Last Ride (@EnterManny) July 9, 2022