ਇੱਕ ਦਿਨ ਲਈ ਟਰਿੱਪ ‘ਤੇ ਗਈ ਈਸ਼ਾ ਦਿਓਲ, ਵੀਡੀਓ ਕੀਤਾ ਸਾਂਝਾ

written by Shaminder | April 27, 2022

ਈਸ਼ਾ ਦਿਓਲ (Esha Deol) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਈਸ਼ਾ ਦਿਓਲ ਜਹਾਜ਼ ‘ਚ ਚੜ੍ਹਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ਉਹ ਇੱਕ ਦਿਨ ਦੇ ਟਰਿਪ ‘ਤੇ ਜਾ ਰਹੀ ਹੈ । ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

Esha deol ,,, image From instagram

ਹੋਰ ਪੜ੍ਹੋ : ਈਸ਼ਾ ਦਿਓਲ ਨੇ ਆਪਣੇ ਪਾਪਾ ਧਰਮਿੰਦਰ ਦੇ ਨਾਲ ਸਾਂਝੀ ਕੀਤੀ ਇਹ ਪਿਆਰੀ ਜਿਹੀ ਤਸਵੀਰ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਜਹਾਜ਼ ‘ਚ ਬੈਠੀ ਹੋਈ ਨਜ਼ਰ ਆ ਰਹੀ ਹੈ ਅਤੇ ਅੰਦਰ ਬੈਠ ਕੇ ਕੁਝ ਖਾਂਦੀ ਹੋਈ ਦਿਖ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਵੀ ਦਿੱਤਾ ਜਾ ਰਿਹਾ ਹੈ ।

esha Deol with sister image From instagram

ਈਸ਼ਾ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਹਾਲਾਂਕਿ ਵਿਆਹ ਤੋਂ ਬਾਅਦ ਉਸ ਨੇ ਫ਼ਿਲਮਾਂ ਤੋਂ ਕੁਝ ਸਮੇਂ ਲਈ ਦੂਰੀ ਬਣਾ ਲਈ ਸੀ, ਪਰ ਹੁਣ ਮੁੜ ਤੋਂ ਉਹ ਇੰਡਸਟਰੀ ‘ਚ ਸਰਗਰਮ ਹੋ ਰਹੀ ਹੈ ।

esha Deol image From instagram

ਈਸ਼ਾ ਦਿਓਲ ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਧੀ ਹੈ । ਇਸ ਤੋਂ ਈਸ਼ਾ ਦੀ ਛੋਟੀ ਭੈਣ ਅਹਾਨਾ ਦਿਓਲ ਵੀ ਹੈ । ਜਿਸ ਦਾ ਵਿਆਹ ਹੋ ਚੁੱਕਿਆ ਹੈ । ਅਹਾਨਾ ਸੋਸ਼ਲ ਮੀਡੀਆ ਤੋਂ ਦੂਰ ਹੀ ਰਹਿੰਦੀ ਹੈ। ਈਸ਼ਾ ਦੀ ਮਾਂ ਹੇਮਾ ਮਾਲਿਨੀ ਅਤੇ ਧਰਮਿੰਦਰ ਨੇ ਲਵ ਮੈਰਿਜ ਕਰਵਾਈ ਸੀ ।

 

View this post on Instagram

 

A post shared by Esha Deol Takhtani (@imeshadeol)

You may also like