ਨੇਹਾ ਕੱਕੜ ਨੇ ਰੋਹਨਪ੍ਰੀਤ ਨੂੰ ਕਿਹਾ ‘ਮੁਝੇ ਕੌਣ ਸਾ ਸ਼ੌਂਕ ਹੈ ਆਪਸੇ ਬਾਤ ਕਰਨੇ ਕਾ’, ਵੇਖੋ ਵੀਡੀਓ

written by Shaminder | October 15, 2022 05:18pm

ਨੇਹਾ ਕੱਕੜ (Neha Kakkar) ਨੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਦੋਵਾਂ ਦਰਮਿਆਨ ਖੱਟੀ ਮਿੱਠੀ ਨੋਕ ਝੋਕ ਵੇਖਣ ਨੂੰ ਮਿਲ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਕੱਕੜ ਕਹਿ ਰਹੀ ਹੈ ਕਿ ‘ਮੁਝੇ ਕੌਨ ਸਾ ਤੁਮਸੇ ਬਾਤ ਕਰਨੇ ਕਾ ਸ਼ੌਕ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕ ਵੀ ਇਸ ‘ਤੇ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ।

Neha kakkar and rohanpreet Image Source : Instagram

ਹੋਰ ਪੜ੍ਹੋ : ‘ਗੱਲ ਸੁਣੋ ਪੰਜਾਬੀ ਦੋਸਤੋ’ ਤੋਂ ਬਾਅਦ ਗੁਰਦਾਸ ਮਾਨ ਜਲਦ ਲੈ ਕੇ ਆ ਰਹੇ ਨਵਾਂ ਗੀਤ, ਤਸਵੀਰ ਕੀਤੀ ਸਾਂਝੀ

ਦੱਸ ਦਈਏ ਕਿ ਨੇਹਾ ਕੱਕੜ ਨੇ ਇਸ ਵਾਰ ਦੂਜੀ ਵਾਰ ਕਰਵਾ ਚੌਥ ਦਾ ਵਰਤ ਬੀਤੇ ਦਿਨ ਰੱਖਿਆ ਸੀ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਮੁਲਾਕਾਤ ਇੱਕ ਗੀਤ ਦੇ ਸ਼ੁਟ ਦੇ ਦੌਰਾਨ ਹੋਈ ਸੀ ।

Neha Kakkar ,,- Image Source : Instagram

ਜਿਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫ਼ਰ ਬਨਾਉਣ ਦਾ ਫ਼ੈਸਲਾ ਕਰ ਲਿਆ ਸੀ ।ਨੇਹਾ ਕੱਕੜ ਅਜਿਹੀ ਗਾਇਕਾ ਹੈ ਜਿਸ ਨੇ ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ‘ਚ ਵੀ ਆਪਣੀ ਖ਼ਾਸ ਜਗ੍ਹਾ ਬਣਾਈ ਹੈ। ਕਦੇ ਉਹ ਜਗਰਾਤਿਆਂ ‘ਚ ਗਾਉਂਦੀ ਹੁੰਦੀ ਸੀ । ਪਰ ਹੌਲੀ ਹੌਲੀ ਉਸ ਨੇ ਕਈ ਰਿਆਲਟੀ ਸ਼ੋਅ ‘ਚ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਿਆ ।

inside image of neha kakkar

ਕਈ ਵਾਰ ਰਿਆਲਟੀ ਸ਼ੋਅਜ਼ ‘ਚ ਵੀ ਉਸ ਨੂੰ ਨਕਾਰਿਆ ਗਿਆ, ਪਰ ਉਸ ਨੇ ਹਾਰ ਨਹੀਂ ਮੰਨੀ ਅਤੇ ਇੱਕ ਤੋਂ ਬਾਅਦ ਇੱਕ ਗੀਤ ਗਾਉਂਦੀ ਰਹੀ । ਆਖਿਰਕਾਰ ਉਸ ਨੂੰ ਕਾਮਯਾਬੀ ਮਿਲੀ ਅਤੇ ਹੁਣ ਉਸ ਦਾ ਨਾਮ ਕਾਮਯਾਬ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ ।

 

You may also like