ਦੇਸ਼ ਭਰ ਵਿੱਚ ਕਿਸਾਨਾਂ ਦੇ ਭਾਰਤ ਬੰਦ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦਿਲਜੀਤ ਦੋਸਾਂਝ ਨੇ ਖ਼ਾਸ ਵੀਡੀਓ ਕੀਤੀ ਸਾਂਝੀ

written by Rupinder Kaler | December 08, 2020

ਦੇਸ਼ ਭਰ ਵਿੱਚ ਕਿਸਾਨਾਂ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਬੰਦ ਦਾ ਅਸਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਕਈ ਰਾਜਾਂ ਵਿੱਚ ਦੇਖਿਆ ਜਾ ਸਕਦਾ ਹੈ । ਕਿਸਾਨਾਂ ਦੇ ਇਸ ਬੰਦ ਦੇ ਸੱਦੇ ਵਿੱਚ ਲਗਪਗ 400 ਜੱਥੇਬੰਦੀਆਂ ਸ਼ਾਮਿਲ ਹਨ । ਇਸ ਬੰਦ ਨੂੰ ਪਾਲੀਵੁੱਡ ਤੇ ਬਾਲੀਵੁੱਡ ਦੇ ਸਿਤਾਰੇ ਵੀ ਸਮਰਥਨ ਦੇ ਰਹੇ ਹਨ । film maker rajiv ਹੋਰ ਪੜ੍ਹੋ :

diljit ਦਿਲਜੀਤ ਦੋਸਾਂਝ ਸਮੇਤ ਕਈ ਸਿਤਾਰੇ ਕਿਸਾਨਾਂ ਦੇ ਹੱਕ ਵਿੱਚ ਸੜਕਾਂ ਤੇ ਉੱਤਰ ਆਏ ਹਨ । ਦੇਸ਼ ਵਿੱਚ ਹੀ ਨਹੀਂ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਸਭ ਦੇ ਚਲਦੇ ਦੁਨੀਆ ਭਰ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋ ਰਹੇ ਵਿਰੋਧ ਦਾ ਇਕ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। protest against farm bill ਇਸ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਸਿਡਨੀ, ਲੰਡਨ, ਓਕਲੈਂਡ, ਟੋਰਾਂਟੋ ਸਮੇਤ ਕਈ ਦੇਸ਼ਾਂ 'ਚ ਸਿੱਖ ਭਾਈਚਾਰੇ ਦੇ ਲੋਕ ਸੜਕਾਂ 'ਤੇ ਉੱਤਰੇ ਹਨ ਅਤੇ 'ਕਿਸਾਨ ਏਕਤਾ ਜ਼ਿੰਦਾਬਾਦ' ਦੇ ਨਾਅਰੇ ਲਾ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਨੇ ਇਸ ਬੰਦ ਨੂੰ ਸਫ਼ਲ ਬਨਾਉਣ ਦੀ ਵੀ ਅਪੀਲ ਕੀਤੀ ਹੈ ।
 
View this post on Instagram
 

A post shared by DILJIT DOSANJH (@diljitdosanjh)

0 Comments
0

You may also like