ਮਸ਼ਹੂਰ ਅਦਾਕਾਰ ਅਰੂਣ ਬਾਲੀ ਦਾ ਹੋਇਆ ਦਿਹਾਂਤ, 79 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

written by Pushp Raj | October 07, 2022 10:13am

Arun Bali Passes away: ਅੱਜ ਤੜਕੇ ਬਾਲੀਵੁੱਡ ਜਗਤ ਤੋਂ ਇੱਕ ਦੁੱਖਦ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰੂਣ ਬਾਲੀ ਦਾ ਦਿਹਾਂਤ ਹੋ ਗਿਆ ਹੈ। ਅਰੂਣ ਬਾਲੀ 79 ਸਾਲਾਂ ਦੇ ਸਨ।
ਮੀਡੀਆ ਰਿਪੋਰਟਸ ਮੁਤਾਬਕ ਅਰੂਣ ਬਾਲੀ ਨੇ ਅੱਜ ਸਵੇਰੇ 4 : 30 ਮਿੰਟ 'ਤੇ ਆਖ਼ਰੀ ਸਾਹ ਲਿਆ। ਅਰੁਣ ਬਾਲੀ ਲੰਬੇ ਸਮੇਂ ਤੋਂ ਬਿਮਾਰ ਸਨ।

Image Source: Twitter

ਉਨ੍ਹਾਂ ਨੂੰ ਕੁਝ ਮਹੀਨੇ ਪਹਿਲਾਂ ਹੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਰੁਣ ਬਾਲੀ ਮਾਈਸਥੇਨੀਆ ਗ੍ਰੇਵਿਸ (Myasthenia Gravis)ਨਾਂ ਦੀ ਦੁਰਲਭ ਬੀਮਾਰੀ ਨਾਲ ਜੂਝ ਰਹੇ ਸਨ। ਇਹ ਇੱਕ ਆਟੋਇਮਿਊਨ ਰੋਗ ਹੈ। ਜੋ ਕਿ ਨਸਾਂ ਅਤੇ ਮਾਸਪੇਸ਼ੀਆਂ ਵਿਚਕਾਰ ਸੰਚਾਰ ਅਸਫਲਤਾ ਦੇ ਕਾਰਨ ਹੁੰਦਾ ਹੈ।

ਅਰੁਣ ਬਾਲੀ ਦੀ ਮੌਤ ਨਾਲ ਟੀਵੀ ਅਤੇ ਬਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ 'ਤੇ ਕਈ ਸੈਲੇਬਸ ਅਤੇ ਪ੍ਰਸ਼ੰਸਕ ਸੋਗ ਮਨਾ ਰਹੇ ਹਨ। ਪ੍ਰਸ਼ੰਸਕ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਹਨ।

Image Source: Twitter

ਅਰੁਣ ਬਾਲੀ ਦਾ ਜਨਮ 23 ਦਸੰਬਰ 1942 ਨੂੰ ਲਾਹੌਰ ਵਿੱਚ ਹੋਇਆ ਸੀ। ਉਨ੍ਹਾਂ ਨੇ ਕਈ ਦਿੱਗਜ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ। ਅਰੁਣ ਬਾਲੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ 90 ਦੇ ਦਹਾਕੇ ਵਿੱਚ ਕੀਤੀ ਸੀ। ਉਨ੍ਹਾਂ ਨੇ 1991 ਵਿੱਚ ਫ਼ਿਲਮ ਸੌਗੰਧ ਨਾਲ ਬਤੌਰ ਐਕਟਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਹ ਆਪਣੇ ਕਰੀਅਰ ਵਿੱਚ 50 ਤੋਂ ਵੱਧ ਫਿਲਮਾਂ ਵਿੱਚ ਨਜ਼ਰ ਆਏ।

Image Source: Twitter

ਹੋਰ ਪੜ੍ਹੋ: ਐਮੀ ਵਿਰਕ ਲੱਭ ਰਹੇ ਨੇ ਨਵੇਂ ਬਾਡੀਗਾਰਡਸ, ਵਜ੍ਹਾ ਜਾਣ ਕੇ ਤੁਸੀਂ ਵੀ ਹੋ ਜਾਓਗੇ ਪਰੇਸ਼ਾਨ

ਅਰੁਣ ਬਾਲੀ ਨੇ ਰਾਜੂ ਬਨ ਗਿਆ ਜੈਂਟਲਮੈਨ, ਖਲਨਾਇਕ, ਜਬ ਵੀ ਮੈਟ, ਫੂਲ ਔਰ ਅੰਗਾਰੇ, ਕੇਦਾਰਨਾਥ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਉਨ੍ਹਾਂ ਨੇ ਹਰ ਵਾਰ ਆਪਣੀ ਅਦਾਕਾਰੀ ਨਾਲ ਵੱਖਰੀ ਛਾਪ ਛੱਡੀ ਹੈ। ਇਸ ਤੋਂ ਇਲਾਵਾ ਉਹ 'ਬਾਬੁਲ ਕੀ ਦੁਆਏਂ ਲੇਤੀ ਜਾ', ਕੁਮਕੁਮ ਵਰਗੇ ਕਈ ਟੀਵੀ ਸੀਰੀਅਲਾਂ 'ਚ ਵੀ ਨਜ਼ਰ ਆ ਚੁੱਕੇ ਹਨ। ਅਰੁਣ ਬਾਲੀ ਆਖ਼ਰੀ ਵਾਰ ਆਮਿਰ ਖ਼ਾਨ ਅਤੇ ਕਰੀਨਾ ਕਪੂਰ ਸਟਾਰਰ ਲਾਲ ਸਿੰਘ ਚੱਢਾ ਵਿੱਚ ਨਜ਼ਰ ਆਏ ਸਨ। ਇਸ ਫ਼ਿਲਮ ਵਿੱਚ ਉਨ੍ਹਾਂ ਦਾ ਰੋਲ ਛੋਟਾ ਸੀ ਪਰ ਉਨ੍ਹਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

You may also like