Advertisment

ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਨੂੰ ਸਾਹ ਲੈਣ ‘ਚ ਤਕਲੀਫ ਹੋਣ ਤੋਂ ਬਾਅਦ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

author-image
By Shaminder
New Update
ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਨੂੰ ਸਾਹ ਲੈਣ ‘ਚ ਤਕਲੀਫ ਹੋਣ ਤੋਂ ਬਾਅਦ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
Advertisment
ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਬਿਮਾਰ ਹੋ ਗਏ ਹਨ । ਸਾਹ ਵਿੱਚ ਤਕਲੀਫ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ।ਨਿਊਜ਼ ਏਜੰਸੀਆਂ ਮੁਤਾਬਕ ਉਨ੍ਹਾਂ ਦੀ ਕੋਰੋਨਾ ਦੀ ਜਾਂਚ ਵੀ ਕੀਤੀ ਗਈ ਹੈ, ਜੋ ਕਿ ਨੈਗਟਿਵ ਆਈ ਹੈ ।ਦੱਸਿਆ ਜਾ ਰਿਹਾ ਹੈ ਕਿ ਉਹ ਹੁਣ ਠੀਕ ਹਨ ਉਨ੍ਹਾਂ ਨੂੰ ਸਾਹ ਲੈਣ ਦਿੱਕਤ ਮਹਿਸੂਸ ਹੋ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । https://www.instagram.com/p/B_sJzA7h4LV/ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜੋ ਨੈਗਟਿਵ ਆਇਆ ਹੈ ।ਉਨ੍ਹਾਂ ਨੂੰ ਇੱਕ ਜਾਂ ਦੋ ਦਿਨ ‘ਚ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ ।ਦੱਸ ਦਈਏ ਕਿ ਚਾਰ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਸਰੋਜ ਖ਼ਾਨ ਬਾਲੀਵੁੱਡ ‘ਚ ਸਰਗਰਮ ਹਨ ਅਤੇ ਉਨ੍ਹਾਂ ਨੂੰ 2 ਹਜ਼ਾਰ ਤੋਂ ਜ਼ਿਆਦਾ ਗੀਤਾਂ ਨੂੰ ਕੋਰੀਓਗ੍ਰਾਫ ਕਰਨ ਦਾ ਸਿਹਰਾ ਜਾਂਦਾ ਹੈ । https://www.instagram.com/p/Bw1n8LrA8Eb/ 22 ਨਵੰਬਰ 1948 ਨੂੰ ਜਨਮੀ ਸਰੋਜ ਖ਼ਾਨ ਨੂੰ ਬਾਲੀਵੁੱਡ ‘ਚ ਹਰ ਕੋਈ ਜਾਣਦਾ ਹੈ ।ਉਨ੍ਹਾਂ ਨੇ ਕਈ ਹਿੱਟ ਗੀਤਾਂ ਨੂੰ ਕੋਰੀਓਗ੍ਰਾਫ ਕੀਤਾ ਹੈ । https://www.instagram.com/p/BwCF6nrg6hL/ ਭਾਵੇਂ ਉਹ ਦੇਵਦਾਸ ਦਾ ਡੋਲਾ ਰੇ ਡੋਲਾ, ਮਾਧੁਰੀ ਦੀਕਸ਼ਿਤ ਦੀ ਫ਼ਿਲਮ ਤੇਜ਼ਾਬ ਦਾ ਗੀਤ ਇੱਕ ਦੋ ਤੀਨ ਹੋਵੇ ਹਰ ਗੀਤ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ । ਬਤੌਰ ਕੋਰੀਓਗ੍ਰਾਫਰ ਉਨ੍ਹਾਂ ਦੀ ਫ਼ਿਲਮ ਕਲੰਕ ਨੂੰ ਤਿੰਨ ਵਾਰ ਕੌਮੀ ਪੁਰਸਕਾਰ ਵੀ ਮਿਲ ਚੁੱਕਿਆ ਹੈ । Famous Choreographer Saroj Khan hospitalised due to breathing issues
Advertisment

Stay updated with the latest news headlines.

Follow us:
Advertisment
Advertisment
Latest Stories
Advertisment