ਸੋਨੀਪਤ 'ਚ ਸੜਕ ਹਾਦਸੇ ਦੌਰਾਨ ਹੋਈ ਦੀਪ ਸਿੱਧੂ ਦੀ ਮੌਤ, ਸਾਹਮਣੇ ਆਈਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ

written by Pushp Raj | February 16, 2022

ਮਸ਼ਹੂਰ ਪੰਜਾਬੀ ਅਦਾਕਾਰ ਦੀਪ ਸਿੱਧੂ (Deep Sidhu passes Away) ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ।ਇਸ ਦੌਰਾਨ ਉਨ੍ਹਾਂ ਦੀ ਸਕੋਰਪੀਓ ਕਾਰ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹੁਣ ਇਸ ਸੜਕ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਜਾਣਕਾਰੀ ਮੁਤਾਬਕ ਦੀਪ ਸਿੱਧੂ ਨਾਲ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਹ 15 ਫਰਵਰੀ ਦੀ ਰਾਤ ਨੂੰ ਆਪਣੀ ਮੰਗੇਤਰ ਰੀਨਾ ਰਾਏ ਨਾਲ ਪਿਪਲੀ ਟੋਲ ਵਿਖੇ ਦਿੱਲੀ ਤੋਂ ਪੰਜਾਬ ਜਾ ਰਹੇ ਸੀ। ਅਚਾਨਕ ਦੀਪ ਸਿੱਧੂ ਦੀ ਕਾਰ ਇੱਕ ਟਰਾਲੇ ਨਾਲ ਟੱਕਰਾਅ ਗਈ ਅਤੇ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਲਾਸ਼ ਨੂੰ ਟੋਲ ਐਂਬੂਲੈਂਸ ਰਾਹੀਂ ਖਰਖੌਦਾ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਕਾਰਵਾਈ ਵਿੱਚ ਜੁਟੀ ਹੋਈ ਹੈ।

Image Source: Instagram

ਸੋਨੀਪਤ ਪੁਲਿਸ ਨੇ ਦੀਪ ਸਿੱਧੂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੀਪ ਸਿੱਧੂ ਆਪਣੀ ਮਹਿਲਾ ਮਿੱਤਰ ਨਾਲ ਸਫ਼ਰ ਕਰ ਰਹੇ ਸੀ। ਉਸ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਜੇਰੇ ਇਲਾਜ ਹਨ।

ਹੁਣ ਇਸ ਸੜਕ ਹਾਦਸੇ ਦੀ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਸਾਫ਼ ਤੌਰ 'ਤੇ ਵੇਖ ਸਕਦੇ ਹੋ ਕਿ ਹਾਦਸਾ ਇਨ੍ਹਾਂ ਕੁ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਹਨ। ਦੀਪ ਸਿੱਧੂ ਦੀ ਗੱਡੀ ਟਰਾਲੇ ਦੇ ਵਿੱਚ ਟੱਕਰਾ ਕੇ ਉਸ 'ਚ ਫਸ ਗਈ ਅਤੇ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕਾ ਹੈ। ਇਸ ਤੋਂ ਇਲਾਵਾ ਇੱਕ ਹਸਪਤਾਲ ਦੇ ਅੰਦਰ ਦੀਪ ਸਿੱਧੂ ਦੀ ਮ੍ਰਿਤਕ ਦੇਹ ਲਿਜਾਂਦੇ ਹੋਏ ਕਈ ਲੋਕ ਵਿਖਾਈ ਦੇ ਰਹੇ ਹਨ।

ਹੋਰ ਪੜ੍ਹੋ : ਮਸ਼ਹੂਰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਹੋਈ ਮੌਤ, ਪੰਜਾਬੀ ਫ਼ਿਲਮ ਜਗਤ 'ਚ ਛਾਈ ਸੋਗ ਲਹਿਰ 

ਫਿਲਹਾਲ ਅਜੇ ਤੱਕ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ ਹੈ। ਹਰਿਆਣਾ ਪੁਲਿਸ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਦੁਖਦ ਘਟਨਾ ਦਾ ਪਤਾ ਲੱਗਦੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਈ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਦੱਸਣਯੋਗ ਹੈ ਕਿ ਦੀਪ ਸਿੱਧੂ ਇੱਕ ਪੰਜਾਬੀ ਅਦਾਕਾਰ ਹੋਣ ਦੇ ਨਾਲ-ਨਾਲ ਸਮਾਜਿਕ ਐਕਟਵੀਵਿਸਟ ਵੀ ਸਨ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਵੀ ਅਦਾ ਕੀਤੀ।

You may also like