
Punjabi singer Kaka seen driving auto: ਆਪਣੀ ਆਵਾਜ਼ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਗਾਇਕ ਕਾਕਾ ਅਕਸਰ ਹੀ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਦੇ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਗੀਤ ਰਿਲੀਜ਼ ਹੁੰਦੇ ਹੀ ਹਿੱਟ ਹੋ ਜਾਂਦੇ ਹਨ। ਕਾਕਾ ਨੇ ਸੋਸ਼ਲ ਮੀਡੀਆ ਉੱਤੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਪੰਜਾਬੀ ਗਾਇਕ ਕਾਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਹਾਨੂੰ ਕਾਕਾ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲੇਗਾ।
ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਨਾਲ ਕਾਕਾ ਨੇ ਬੇਹੱਦ ਹੀ ਦਿਲਚਸਪ ਕੈਪਸ਼ਨ ਵੀ ਲਿਖਿਆ ਹੈ, ਜਿਸ ਨੂੰ ਪੜ੍ਹ ਕੇ ਫੈਨਜ਼ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਤੇ ਉਹ ਬਹੁਤ ਖੁਸ਼ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਾਕਾ ਨੇ ਕੈਪਸ਼ਨ ਦੇ ਵਿੱਚ ਲਿਖਿਆ, " Eh bnda hai kon? 😂" ਇਸ ਕੈਪਸ਼ਨ ਦੇ ਨਾਲ ਕਾਕਾ ਸਿੰਘ ਨੇ ਆਪਣੇ ਫੈਨਜ਼ ਨੂੰ ਪੁੱਛਿਆ ਕੀ ਇਹ ਬੰਦਾ ਕੌਣ ਹੈ।

ਦਰਅਸਲ ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਖ਼ੁਦ ਗਾਇਕ ਕਾਕਾ ਸਿੰਘ ਹਨ। ਵੀਡੀਓ ਦੀ ਸ਼ੁਰੂਆਤ 'ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਇਸ ਵੀਡੀਓ ਦੇ ਵਿੱਚ ਕਾਕਾ ਜੀ ਆਪਣਾ ਗੀਤ " ਕਹਿ ਲੈਣ ਦੇ" ਗਾ ਰਹੇ ਹਨ। ਗੀਤ ਗਾਉਂਦੇ ਹੋਏ ਕਾਕਾ ਜੀ ਆਟੋ ਚਲਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ।
ਗਾਇਕ ਦੇ ਫੈਨਜ਼ ਉਨ੍ਹਾਂ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਫੈਨਜ਼ ਪੋਸਟ 'ਤੇ ਵੱਖ-ਵੱਖ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, "ਸਾਨੂੰ ਪਤਾ ਲੱਗ ਗਿਆ ਇਹ ਸਾਡਾ ਕਾਕਾ ਬਾਈ ਹੈ ਜੋ ਜਮਾਂ ਹੀ ਡਾਊਨ ਟੂ ਅਰਥ ਹੈ"। ਇੱਕ ਹੋਰ ਨੇ ਲਿਖਿਆ ਮੁੜ ਉਹ ਹੀ ਸਮਾਂ ਹੈ ਜਿਥੋਂ ਬਾਈ ਨੇ ਸ਼ੁਰੂਆਤ ਕੀਤੀ ਸੀ।

ਹੋਰ ਪੜ੍ਹੋ: ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਜੇਕਰ ਕਾਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਾਕਾ ਪੰਜਾਬ ਦੇ ਪਟਿਆਲਾ ਸ਼ਹਿਰ ਨੇੜੇ ਪੈਂਦੇ ਕਸਬਾ ਚੰਦੂ ਮਾਜਰਾ ਤੋਂ ਸਬੰਧ ਰੱਖਦੇ ਹਨ। ਉਨ੍ਹਾਂ ਨੇ ਆਪਣੀ ਪੜ੍ਹਾਈ ਪੂਰੀ ਕਰਨ ਮਗਰੋਂ ਗਾਇਕੀ ਦਾ ਰਾਹ ਚੁਣਿਆ ਹੈ।
ਕਾਕਾ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਕਾਕਾ ਦਾ ਪਹਿਲਾ ਗੀਤ "ਕਹਿ ਲੈਣ ਦੇ" ਰਿਲੀਜ਼ ਹੋਇਆ ਸੀ। ਇਸ ਮਗਰੋਂ ਲਿਬਾਸ ਤੇ ਹੋਰ ਕਈ ਗੀਤ ਰਿਲੀਜ਼ ਹੋਏ। ਦੱਸ ਦਈਏ ਕਿ ਕਾਕਾ ਦੇ ਹੁਣ ਤੱਕ ਰਿਲੀਜ਼ ਹੋਏ ਸਾਰੇ ਹੀ ਗੀਤ ਹਿੱਟ ਹੋਏ ਹਨ। ਸਰੋਤਿਆਂ ਵੱਲੋਂ ਉਨ੍ਹਾਂ ਦੇ ਗੀਤਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
View this post on Instagram