ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਨਾਜ਼ੁਕ, ਡਾਕਟਰਾਂ ਨੇ ਮੁੜ ਵੈਂਟੀਲੇਟਰ 'ਤੇ ਕੀਤਾ ਸ਼ਿਫਟ

written by Pushp Raj | February 05, 2022

ਭਾਰਤ ਦੀ ਨਾਈਟਿੰਗੇਲ ਲਤਾ ਮੰਗੇਸ਼ਕਰ ਦੀ ਹਾਲਤ ਮੁੜ ਤੋਂ ਨਾਜ਼ੁਕ ਹੋ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਵੈਂਟੀਲੇਟਰ ਸਪੋਰਟ ਸਿਸਟਮ 'ਤੇ ਸ਼ਿਫਟ ਕਰ ਦਿੱਤਾ ਹੈ। ਗਾਇਕ ਨੂੰ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਫੈਨਜ਼ ਤੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਦੁਆ ਕਰ ਰਹੇ ਹਨ।

Image Source: Google

ਤੁਹਾਨੂੰ ਦੱਸ ਦੇਈਏ ਕਿ ਲਤਾ ਮੰਗੇਸ਼ਕਰ 92 ਸਾਲ ਦੀ ਹੈ ਅਤੇ ਉਨ੍ਹਾਂ ਨੂੰ ਉਮਰ ਨਾਲ ਜੁੜੀਆਂ ਹੋਰ ਸਮੱਸਿਆਵਾਂ ਵੀ ਹਨ। ਇਸ ਦੌਰਾਨ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੇਸ਼ ਭਰ 'ਚ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਉਸ ਨੂੰ ਮੁੜ ਵੈਂਟੀਲੇਟਰ 'ਤੇ ਭੇਜ ਦਿੱਤਾ ਗਿਆ ਹੈ।


ਲਤਾ ਮੰਗੇਸ਼ਕਰ ਦਾ ਇਲਾਜ ਕਰ ਰਹੇ ਡਾਕਟਰ ਪ੍ਰਤੀਤ ਸਮਦਾਨੀ ਨੇ ਏਐਨਆਈ ਨਿਊਜ਼ ਏਜ਼ਸੀ ਨੂੰ ਦੱਸਿਆ ਕਿ ਲਤਾ ਜੀ ਦੀ ਸਿਹਤ ਫੇਰ ਤੋਂ ਵਿਗੜ ਗਈ ਹੈ। ਉਨ੍ਹਾਂ ਨੂੰ ਵੈਂਟੀਲੇਟਰ 'ਤੇ ਭੇਜ ਦਿੱਤਾ ਗਿਆ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

ਹੋਰ ਪੜ੍ਹੋ : ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ, ਜਾਣੋ ਇਸ ਦਿਨ ਕਿਉਂ ਕੀਤੀ ਜਾਂਦੀ ਹੈ ਮਾਂ ਸਰਸਵਤੀ ਦੀ ਪੂਜਾ

ਹਲਾਂਕਿ ਬੀਤੇ ਦਿਨੀਂ ਲਤਾ ਮੰਗੇਸ਼ਕਰ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆ ਗਈ ਸੀ। ਹਾਲਾਂਕਿ ਤਾਜ਼ਾ ਜਾਣਕਾਰੀ ਮੁਤਾਬਕ ਲਤਾ ਮੰਗੇਸ਼ਕਰ ਅਜੇ ਵੀ ਆਈਸੀਯੂ ਵਾਰਡ 'ਚ ਹਨ ਪਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਤੋਂ ਪਹਿਲਾਂ, ਵੀ ਦਿੱਗਜ ਗਾਇਕ ਨੂੰ ਸਾਹ ਲੈਣ ਵਿੱਚ ਤਕਲੀਫ਼ ਤੋਂ ਬਾਅਦ ਨਵੰਬਰ 2019 ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

You may also like