ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਪਿਆ ਵੱਡਾ ਘਾਟਾ, ਮਸ਼ਹੂਰ ਸਟੇਜ ਸੈਕਟਰੀ ਤੇ ਗਾਇਕ ਮਨਜੀਤ ਜੀਤੀ ਦਾ ਦਿਹਾਂਤ
ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਪਿਆ ਵੱਡਾ ਘਾਟਾ, ਮਸ਼ਹੂਰ ਸਟੇਜ ਸੈਕਟਰੀ ਤੇ ਗਾਇਕ ਮਨਜੀਤ ਜੀਤੀ ਦਾ ਦਿਹਾਂਤ
ਕਈ ਗਾਇਕਾਂ ਦੇ ਨਾਲ ਸਟੇਜਾਂ ਸਾਂਝੀਆਂ ਕਰਨ ਵਾਲੇ ਮਸ਼ਹੂਰ ਐਂਕਰ ਅਤੇ ਗਾਇਕ ਮਨਜੀਤ ਜੀਤੀ ਦੀ ਸ਼ਨੀਵਾਰ ਸਵੇਰੇ ਅਚਾਨਕ ਮੌਤ ਹੋ ਗਈ। ਖ਼ਬਰਾਂ ਦੀ ਮੰਨੀਏ ਤਾਂ ਰੋਜਾਨਾਂ ਦੀ ਤਰ੍ਹਾਂ ਮਨਜੀਤ ਜੀਤੀ ਸਾਈਕਲਿੰਗ ਕਰਨ ਲਈ ਘਰੋਂ ਨਿਕਲੇ ਸਨ ਕਿ ਰਸਤੇ ‘ਚ ਮੁਕੰਦਪੁਰ ਨੇੜੇ ਪੁੱਜ ਕੇ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ ।

ਹੋਰ ਪੜ੍ਹੋ :
- ਸਿਨੇਮਾ ਘਰਾਂ ’ਚ ਮੁੜ ਦਿਖਾਈ ਦੇਵੇਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ
- ਸੁਖਸ਼ਿੰਦਰ ਸ਼ਿੰਦਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
- ਐਕਟਰ ਮਾਨਵ ਵਿੱਜ ਨੇ ਪਿਤਾ ਦੇ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰਦੇ ਹੋਏ ਬਰਥਡੇਅ ਕੀਤਾ ਵਿਸ਼

ਕੁਝ ਦੋਸਤਾਂ ਵੱਲੋਂ ਉਨ੍ਹਾਂ ਨੂੰ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖ਼ੇ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਥੇ ਪੁੱਜਦੇ ਹੀ ਮਨਜੀਤ ਜੀਤੀ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ ।

ਦੱਸਣਯੋਗ ਹੈ ਕਿ ਜੀਤੀ ਛੋਕਰਾਂ ਨੇ ਆਪਣੇ ਅੰਦਾਜ਼ ਵਿੱਚ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਪੰਜਾਬ ਦੇ ਹਰ ਛੋਟੇ ਵੱਡੇ ਕਲਾਕਾਰ ਨਾਲ ਸਟੇਜਾਂ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਦੀ ਮੌਤ ਦੀ ਖਬਰ ਮਿਲਦਿਆਂ ਹੀ ਪੰਜਾਬੀ ਕਲਾਕਾਰਾਂ ‘ਚ ਸੋਗ ਦਾ ਮਾਹੌਲ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
