ਅਦਾਕਾਰ ਰਣਵੀਰ ਸਿੰਘ ਦੇ ਫੈਨ ਨੇ ਸਰੀਰ ‘ਤੇ ਗੁੰਦਵਾਏ ਟੈਟੂ, ਵੀਡੀਓ ਹੋ ਰਿਹਾ ਵਾਇਰਲ

written by Shaminder | March 03, 2022

ਅਦਾਕਾਰ ਰਣਵੀਰ ਸਿੰਘ (Ranveer singh) ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰ ਰਣਵੀਰ ਸਿੰਘ ਆਪਣੇ ਇੱਕ ਕੱਟੜ ਫੈਨ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਸਕਦੇ ਹੋ ਕਿ ਰਣਵੀਰ ਸਿੰਘ ਆਪਣੇ ਇੱਕ ਪ੍ਰਸ਼ੰਸਕ ਦੇ ਨਾਲ ਨਜ਼ਰ ਆ ਰਹੇ ਹਨ । ਜਿਸ ‘ਚ ਉਨ੍ਹਾਂ ਦਾ ਪ੍ਰਸ਼ੰਸਕ ਆਪਣੇ ਸਰੀਰ ‘ਤੇ ਰਣਵੀਰ ਸਿੰਘ ਦੇ ਚਿਹਰੇ ਦੇ ਟੈਟੂ (tattoo) ਗੁਦਵਾਏ ਹੋਏ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਅਦਾਕਾਰ ਰਣਵੀਰ ਸਿੰਘ ਨੇ ਆਪਣੇ ਇਸ ਕੱਟੜ ਫੈਨ ਦੇ ਨਾਲ ਨਾ ਸਿਰਫ ਮੁਲਾਕਾਤ ਕੀਤੀ ਬਲਕਿ ਉਸ ਦੇ ਨਾਲ ਤਸਵੀਰਾਂ ਵੀ ਖਿਚਵਾਈਆਂ ।

Ranveer singh pic Image Source: Instagram

ਹੋਰ ਪੜ੍ਹੋ : ਗਾਇਕ ਗੁਰਨਜ਼ਰ ਚੱਠਾ ਨੇ ਆਪਣੀ ਮਾਂ ਨੂੰ ਲੈ ਕੇ ਭਾਵੁਕ ਪੋਸਟ ਕੀਤੀ ਸਾਂਝੀ

ਰਣਵੀਰ ਸਿੰਘ ਅਜਿਹੇ ਅਦਾਕਾਰ ਹਨ ਜੋ ਆਪਣੀ ਡ੍ਰੈਸਿੰਗ ਸੈਂਸ ਦੇ ਕਾਰਨ ਵੀ ਸੁਰਖੀਆਂ ‘ਚ ਰਹਿੰਦੇ ਹਨ । ਉਹ ਆਪਣੀਆਂ ਅਜੀਬੋ ਗਰੀਬ ਡਰੈੱਸਾਂ ਨੂੰ ਲੈ ਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਆਪਣੀ ਫ਼ਿਲਮ ’83’ ਨੂੰ ਲੈ ਕੇ ਚਰਚਾ ‘ਚ ਰਹੇ ਹਨ ।

ranveer singh Image Source: Instagram

ਉਨ੍ਹਾਂ ਦੀ ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਗਿਆ ਸੀ ਅਤੇ ਇਸ ਫ਼ਿਲਮ ‘ਚ ਉਨ੍ਹਾਂ ਨੇ ਕਪਿਲ ਦੇਵ ਦਾ ਕਿਰਦਾਰ ਨਿਭਾਇਆ ਸੀ ਅਤੇ ਉਨ੍ਹਾਂ ਦੀ ਪਤਨੀ ਦੀਪਿਕਾ ਪਾਦੂਕੋਣ ਨੇ ਕਪਿਲ ਦੇਵ ਦੀ ਪਤਨੀ ਦਾ ਕਿਰਦਾਰ ਨਿਭਾਇਆ ਸੀ । ਇਸ ਫ਼ਿਲਮ ‘ਚ ਰਣਵੀਰ ਸਿੰਘ ਤੋਂ ਇਲਾਵਾ ਪੰਜਾਬੀ ਸਟਾਰ ਐਮੀ ਵਿਰਕ ਵੀ ਨਜ਼ਰ ਆਏ ਸਨ । ਹਾਲ ਹੀ ‘ਚ ਹੀ ਉਨ੍ਹਾਂ ਦੀ ਪਤਨੀ ਦੀਪਿਕਾ ਪਾਦੂਕੋਣ ਵੀ ਆਪਣੀ ਫ਼ਿਲਮ ‘ਗਹਿਰਾਈਆਂ’ ਨੂੰ ਲੈ ਕੇ ਚਰਚਾ ‘ਚ ਰਹੀ ਸੀ ।

 

View this post on Instagram

 

A post shared by Viral Bhayani (@viralbhayani)

You may also like