ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਬਲਾਕ ਕਰਨ ‘ਤੇ ਪ੍ਰਸ਼ੰਸਕਾਂ ਨੇ ਕੀਤੀ ਨਿੰਦਾ, ਸੋਸ਼ਲ ਮੀਡੀਆ ‘ਤੇ ਜੈਜ਼ੀ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ
ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ । ਟਵਿੱਟਰ ਦੀ ਇਸ ਕਾਰਵਾਈ ਨੂੰ ਲੈ ਕੇ ਜੈਜ਼ੀ ਬੀ ਦੇ ਪ੍ਰਸ਼ੰਸਕ ਉਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਨ । ਟਵਿੱਟਰ ਦੀ ਇਸ ਕਾਰਵਾਈ ਦੀ ਕੁਝ ਗਾਇਕਾਂ ਨੇ ਵੀ ਨਿੰਦਾ ਕੀਤੀ ਹੈ ।ਜੈਜ਼ੀ ਬੀ ਦੇ ਕੁਝ ਪ੍ਰਸ਼ੰਸਕਾਂ ਨੇ ਟਵਿੱਟਰ ਦੀ ਇਸ ਕਾਰਵਾਈ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਪੋਸਟਾਂ ਵੀ ਪਾਈਆਂ ਹਨ ।
ਹੋਰ ਪੜ੍ਹੋ :
ਲਹਿੰਬਰ ਹੁਸੈਨਪੁਰੀ ਦੀ ਪਤਨੀ ਅਤੇ ਬੱਚਿਆਂ ਨਾਲ ਹੋਈ ਸੁਲ੍ਹਾ, ਪੰਜਾਬੀ ਗਾਇਕ ਸੁਖਵਿੰਦਰ ਸੁੱਖੀ ਨੇ ਜਤਾਈ ਖੁਸ਼ੀ
ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ ਕਿਸਾਨਾਂ ਦੇ ਹੱਕ ਵਿਚ ਅਤੇ 84 ਦੇ ਬਾਰੇ ਆਪਣੇ ਵਿਚਾਰ ਬਿਆਨ ਕਰਨ ਕਰਕੇ ਉਸਦਾ ਟਵਿੱਟਰ ਅਕਾਊਂਟ ਬਲਾਕ ਕੀਤਾ ਗਿਆ। ਉਸਦਾ ਅਕਾਊਂਟ ਖੋਲ੍ਹਣ 'ਤੇ, ਇਹ ਲਿਖਿਆ ਹੈ ਕਿ ਕਾਨੂੰਨੀ ਕਾਰਨਾਂ ਕਰਕੇ ਉਹਨਾਂ ਦਾ ਅਕਾਊਂਟ ਰੋਕ ਦਿੱਤਾ ਗਿਆ ਹੈ।
ਜੈਜ਼ੀ ਬੀ ਨੇ ਇਸ ਬਾਰੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਟਵਿੱਟਰ ਅਕਾਊਂਟ ਬੰਦ ਹੋਣ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ, "ਮੈਂ ਆਪਣੇ ਲੋਕਾਂ ਦੇ ਹੱਕਾਂ ਦੀ ਅਵਾਜ਼ ਅੱਗੇ ਵੀ ਚੁੱਕਦਾ ਰਹਾਂਗਾ।” ਟਵਿੱਟਰ ਦੁਆਰਾ ਇਹ ਅਕਾਊਂਟ ਬਿਨ੍ਹਾਂ ਕਿਸੇ ਵਾਰਨਿੰਗ ਦੇ ਤੇ ਇਕਦਮ ਬਲਾਕ ਕੀਤਾ ਗਿਆ ਹੈ। ਜੈਜ਼ੀ ਬੀ ਇਕ ਐਕਟਿਵ ਯੂਜ਼ਰ ਹੈ।