
ਅਦਾਕਾਰਾ ਸ਼ਹਿਨਾਜ਼ ਗਿੱਲ (Shehnaaz Gill)ਜੋ ਕਿ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪੂਰੀ ਤਰ੍ਹਾਂ ਟੁੱਟ ਗਈ ਸੀ । ਉਸ ਦੀ ਜ਼ਿੰਦਗੀ ਮੁੜ ਤੋਂ ਪਟਰੀ ਤੇ ਆ ਗਈ ਹੈ । ਉਹ ਸੋਸ਼ਲ ਮੀਡੀਆ ਤੇ ਐਕਟਿਵ ਹੋ ਚੁੱਕੀ ਹੈ ਅਤੇ ਲਗਾਤਾਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਚ ਸ਼ਹਿਨਾਜ਼ ਗਿੱਲ ਬਲੈਕ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਹਾਈ ਪੋਨੀ 'ਚ ਗਲੈਮਰਸ ਲੱਗ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਸ ਲੁੱਕ ਨੇ ਸਭ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ ।

ਹੋਰ ਪੜ੍ਹੋ : ਕਪਿਲ ਸ਼ਰਮਾ ਗਿੰਨੀ ਦੇ ਨਾਲ ਪਿਆਰ ਦਾ ਇਜ਼ਹਾਰ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਸ਼ਹਿਨਾਜ਼ ਦੇ ਇਸ ਰੂਪ ਨੂੰ ਵੇਖ ਕੇ ਉਸ ਦੇ ਫੈਨਸ ਵੀ ਬੇਹੱਦ ਉਤਸ਼ਾਹਿਤ ਹਨ ਅਤੇ ਇਸ ਵੀਡੀਓ ਉਸ ਦੇ ਫੈਨਸ ਨੂੰ ਕਾਫੀ ਪਸੰਦ ਵੀ ਆ ਰਿਹਾ ਹੈ ।ਅਦਾਕਾਰਾ ਨੇ ਆਪਣੇ ਕਿਊਟ ਅਤੇ ਫਲਰਟੀਨੈੱਸ ਨਾਲ ਫੈਨਜ਼ ਦਾ ਦਿਲ ਜਿੱਤ ਲਿਆ ਸੀ। ਹੁਣ ਅਦਾਕਾਰਾ ਸੋਸ਼ਲ ਮੀਡੀਆ 'ਤੇ ਆਪਣੇ ਟ੍ਰਾਂਸਫਾਰਮੇਸ਼ਨਲ ਤੇ ਪਾਜ਼ੀਟਿਵ ਐਟੀਟਿਊਡ ਨੂੰ ਲੈ ਕੇ ਚਰਚਾ 'ਚ ਬਣੀ ਹੋਈ ਹੈ। ਸ਼ਹਿਨਾਜ਼ ਗਿੱਲ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਨੂੰ ਹਾਲ ਹੀ 'ਚ ਪੰਜਾਬੀ ਫ਼ਿਲਮ 'ਹੌਸਲਾ ਰੱਖ' ਵਿੱਚ ਦੇਖਿਆ ਗਿਆ ਸੀ।
ਸ਼ਹਿਨਾਜ਼ ਗਿੱਲ ਇਸ ਫ਼ਿਲਮ 'ਚ ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਈ ਸੀ । ਹੁਣ ਉਹ ਜਲਦੀ ਹੀ ਇੱਕ ਹਿੰਦੀ ਟੀਵੀ ਸ਼ੋਅ 'ਚ ਨਜ਼ਰ ਆਵੇਗੀ। ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਰਿਆਲਟੀ ਸ਼ੋਅ ਬਿੱਗ ਬੌਸ ਤੋਂ ਬਾਅਦ ਚਰਚਾ 'ਚ ਆਈ ਸੀ। ਇਸ ਸ਼ੋਅ 'ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਜਿਸ ਤੋਂ ਬਾਅਦ ਉਹ ਪੰਜਾਬੀ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ 'ਚ ਅਦਾਕਾਰੀ ਕਰਦੀ ਹੋਈ ਵੀ ਦਿਖਾਈ ਦਿੱਤੀ ਸੀ ਅਤੇ ਉਸ ਨੇ ਆਪਣੀ ਆਵਾਜ਼ 'ਚ ਕਈ ਗੀਤ ਵੀ ਕੱਢੇ ਹਨ ।
View this post on Instagram