ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਮਨਾ ਰਹੇ ਵਿਆਹ ਦੀ ਵਰ੍ਹੇਗੰਢ, ਪ੍ਰਸ਼ੰਸਕਾਂ ਨੇ ਦਿੱਤੀ ਵਧਾਈ

written by Shaminder | November 14, 2022 04:04pm

ਦੀਪਿਕਾ ਪਾਦੂਕੋਣ (Deepika Padukone) ਅਤੇ ਰਣਵੀਰ ਸਿੰਘ (Ranveer Singh) ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਦੱਸ ਦਈਏ ਕਿ ਇਸ ਜੋੜੀ ਨੇ 2018‘ਚ ਵਿਆਹ ਕਰਵਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

Image Source: Instagram

ਹੋਰ ਪੜ੍ਹੋ : ਜੌਰਡਨ ਸੰਧੂ ਦੀ ਆਵਾਜ਼ ‘ਚ ਨਵਾਂ ਗੀਤ ‘ਮੁੰਡਾ ਸਰਦਾਰਾਂ ਦਾ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇਹ ਜੋੜੀ ਇਟਲੀ ‘ਚ ਵਿਆਹ ਦੇ ਬੰਧਨ ‘ਚ ਬੱਝੀ ਸੀ । ਦੀਪਿਕਾ ਪਾਦੂਕੋਣ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਰਣਵੀਰ ਸਿੰਘ ਦੇ ਨਾਲ ਵੀ ਉਹ ਕਈ ਫ਼ਿਲਮਾਂ ਕਰ ਚੁੱਕੇ ਹਨ । ਦੋਵਾਂ ਨੇ ਇੱਕਠਿਆਂ ‘ਰਾਮਲੀਲਾ’, ‘ਬਾਜੀਰਾਵ ਮਸਤਾਨੀ’, ‘83’ ‘ਚ ਇੱਕਠਿਆਂ ਕੰਮ ਕੀਤਾ ਹੈ । ਇਸ ਤੋਂ ਪਹਿਲਾਂ ਦੀਪਿਕਾ ਨੇ ‘ਕਾਕਟੇਲ’, ‘ਪੀਕੂ’, ‘ਛਪਾਕ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

image source: instagram

ਹੋਰ ਪੜ੍ਹੋ : ਜਸਪਿੰਦਰ ਨਰੂਲਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਸ ਤਰ੍ਹਾਂ ਹੋਈ ਸੰਗੀਤਕ ਸਫ਼ਰ ਦੀ ਸ਼ੁਰੂਆਤ

ਦੱਸ ਦਈਏ ਕਿ ਰਣਵੀਰ ਸਿੰਘ ਦੇ ਨਾਲ ਵਿਆਹ ਤੋਂ ਪਹਿਲਾਂ ਅਦਾਕਾਰਾ ਰਣਬੀਰ ਕਪੂਰ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ । ਪਰ ਕਿਸੇ ਕਾਰਨ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ ਸਨ ਅਤੇ ਆਪਣੇ ਬ੍ਰੇਕਅੱਪ ਨੂੰ ਲੈ ਕੇ ਕਾਫੀ ਡਿਪ੍ਰੈਸ਼ਨ ‘ਚ ਰਹੀ ਸੀ ।

Deepika Padukone And Ranveer singh image From instagram

ਉਹ ਆਪਣੇ ਬ੍ਰੇਕਅੱਪ ਤੋਂ ਬੜੀ ਮੁਸ਼ਕਿਲ ਦੇ ਨਾਲ ਉਭੱਰੀ ਹੈ ।ਰਣਬੀਰ ਕਪੂਰ ਨੇ ਆਲੀਆ ਭੱਟ ਦੇ ਨਾਲ ਅਪ੍ਰੈਲ ‘ਚ ਵਿਆਹ ਕਰਵਾ ਲਿਆ ਸੀ ਅਤੇ ਹੁਣ ਦੋਵੇਂ ਇੱਕ ਧੀ ਦਾ ਮਾਤਾ ਪਿਤਾ ਬਣ ਚੁੱਕੇ ਹਨ ।

 

View this post on Instagram

 

A post shared by Ranveer Singh (@ranveersingh)

You may also like