ਨੇਹਾ ਕੱਕੜ ਦਾ ਇਸ ਤਰ੍ਹਾਂ ਦਾ ਰੂਪ ਵੇਖ ਕੇ ਪ੍ਰਸ਼ੰਸਕ ਵੀ ਹੋਏ ਪ੍ਰੇਸ਼ਾਨ, ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ

written by Shaminder | September 16, 2021

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ (Neha Kakkar) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਦੀ ਇੱਕ ਤਸਵੀਰ (New Pics)  ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।ਇਸ ਤਸਵੀਰ ਨੂੰ ਵੇਖ ਕੇ ਪ੍ਰਸ਼ੰਸਕ ਉਸ ਤੋਂ ਤਰ੍ਹਾਂ ਤਰ੍ਹਾਂ ਦੇ ਸਵਾਲ ਪੁੱਛ ਰਹੇ ਹਨ । ਇਸ ਤਸਵੀਰ ‘ਚ ਗਾਇਕਾ ਦਾ ਰੰਗੀਨ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।

Neha kakkar,, -min Image From Instagram

ਹੋਰ ਪੜ੍ਹੋ : ਅਦਾਕਾਰਾ ਨੁਸਰਤ ਜਹਾਂ ਦੇ ਬੱਚੇ ਦਾ ਪਿਤਾ ਉਸ ਦਾ ਪਤੀ ਨਹੀਂ, ਬਲਕਿ ਇਹ ਸ਼ਖਸ ਨਿਕਲਿਆ ਬੱਚੇ ਦਾ ਪਿਤਾ

ਨੇਹਾ ਦਾ ਇਹ ਅੰਦਾਜ਼ ਫੈਨਸ ਨੂੰ ਬਿਲਕੁਲ ਵੀ ਪਸੰਦ ਨਹੀਂ ਆ ਰਿਹਾ । ਕਈ ਫੈਨਸ ਤਾਂ ਨੇਹਾ ਦਾ ਮਜ਼ਾਕ ਵੀ ਉਡਾ ਰਹੇ ਹਨ । ਇਸ ਤਸਵੀਰ ‘ਚ ਨੇਹਾ ਨੇ ਪਿੰਕ ਕਰੌਪ ਟੌਪ ਪਾਇਆ ਹੋਇਆ ਹੈ ਜਦੋਂਕਿ ਵਾਲ ਵੀ ਕਲਰ ਕਰਵਾਏ ਹੋਏ ਹਨ ।

neha-kakkar-pp-min Image From Instagram

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਵੇਖਿਆ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਨੇਹਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਅਨੇਕਾਂ ਹੀ ਹਿੱਟ ਗੀਤ ਗਾਏ ਹਨ ਅਤੇ ਉਸ ਦੇ ਗੀਤਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਗਾਇਕਾ ਨੇ ਬਾਲੀਵੁੱਡ ਦੇ ਨਾਲ-ਨਾਲ ਕਈ ਹਿੱਟ ਪੰਜਾਬੀ ਗੀਤ ਵੀ ਦਿੱਤੇ ਹਨ । ਨੇਹਾ ਕੱਕੜ ਨੇ ਕੁਝ ਮਹੀਨੇ ਪਹਿਲਾਂ ਹੀ ਰੋਹਨਪ੍ਰੀਤ ਸਿੰਘ ਦੇ ਨਾਲ ਵਿਆਹ ਕਰਵਾਇਆ ਹੈ । ਦੋਵਾਂ ਦੀ ਲਵ ਮੈਰਿਜ ਹੋਈ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।

You may also like