ਕੋਵਿਡ-19 ਦੇ ਮਰੀਜ਼ਾਂ ਲਈ ਫਰਹਾਨ ਅਖ਼ਤਰ ਦਾ ਵੱਡਾ ਐਲਾਨ

written by Rupinder Kaler | May 03, 2021 05:46pm

ਕੋਰੋਨਾ ਵਾਇਰਸ ਕਰਕੇ ਹੁਣ ਤੱਕ ਹਜ਼ਾਰਾਂ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ । ਜਿਸ ਹਿਸਾਬ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਉਸ ਹਿਸਾਬ ਨਾਲ ਲੋਕਾਂ ਨੂੰ ਹਸਪਤਾਲਾਂ ਵਿੱਚ ਬੈਡ ਤੇ ਆਕਸੀਜਨ ਨਹੀਂ ਮਿਲ ਰਹੀ। ਜਿਸ ਨੂੰ ਦੇਖਦੇ ਹੋਏ ਅਦਾਕਾਰ ਫਰਹਾਨ ਅਖਤਰ ਨੇ ਵੱਡਾ ਐਲਾਨ ਕੀਤਾ ਹੈ ਉਹਨਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੰਪਨੀ ਐਕਸਲ ਐਂਟਰਟੇਨਮੈਂਟ ਲੋੜਵੰਦ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰੇਗੀ।

ਹੋਰ ਪੜ੍ਹੋ :

ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਦਾ ਨਵਾਂ ਐਪੀਸੋਡ

ਇਸ ਲਈ ਉਨ੍ਹਾਂ ਦੀ ਕੰਪਨੀ ਕਈ ਐਨਜੀਓ ਨਾਲ ਕੰਮ ਕਰਨ ਜਾ ਰਹੀ ਹੈ। ਫਰਹਾਨ ਅਖਤਰ ਨੇ ਇਹ ਜਾਣਕਾਰੀ ਦਿੰਦੇ ਹੋਏ, ਹਰ ਔਰਗੋਨਾਈਜ਼ੇਸ਼ਨ ਦੀ ਲਿਸਟ ਸਾਂਝੀ ਕੀਤੀ ਹੈ ਜਿਸ 'ਚ ਉਨ੍ਹਾਂ ਦੀ ਕੰਪਨੀ ਨੇ ਡੋਨੇਟ ਕੀਤਾ ਹੈ। ਫਰਹਾਨ ਨੇ ਆਪਣੇ ਬਿਆਨ 'ਚ ਕਿਹਾ ਕਿ ਆਕਸੀਜਨ ਤੇ ਐਂਬੂਲੈਂਸ ਤੋਂ ਲੈ ਕੇ ਖਾਣੇ ਤੱਕ ਸਭ ਕੁਝ ਮੁਹਈਆ ਹੋਵੇਗਾ।

Pic Courtesy: Instagram

ਵਰਕਫਰੰਟ ਦੀ ਗੱਲ ਕਰੀਏ ਤਾਂ ਫਰਹਾਨ ਅਖਤਰ ਬਹੁਤ ਜਲਦੀ ਫਿਲਮ 'ਤੂਫਾਨ' 'ਚ ਨਜ਼ਰ ਆਉਣ ਵਾਲੇ ਹਨ। ਦੇਸ਼ ਵਿੱਚ ਚੱਲ ਰਹੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਇਹ ਫਿਲਮ ਹੁਣ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਓਟੀਟੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ।

You may also like