ਕਿਸਾਨ ਆਗੂ ਫਤਿਹ ਮਾਰਚ ਦੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ

Written by  Shaminder   |  December 13th 2021 04:53 PM  |  Updated: December 13th 2021 04:53 PM

ਕਿਸਾਨ ਆਗੂ ਫਤਿਹ ਮਾਰਚ ਦੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ

ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੋਂ ਬਾਅਦ ਧਰਨਾ ਪ੍ਰਦਰਸ਼ਨ  ਖਤਮ ਕਰ ਦਿੱਤਾ ਗਿਆ ਹੈ । ਇਸ ਤੋਂ ਬਾਅਦ 11 ਦਸੰਬਰ ਨੂੰ ਕਿਸਾਨਾਂ (Farmers) ਦੀ ਘਰ ਵਾਪਸੀ ਹੋ ਗਈ । ਜਿਸ ਤੋਂ ਬਾਅਦ ਕਿਸਾਨ ਆਗੂ ਫਤਿਹ ਮਾਰਚ ਦੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਸ੍ਰੀ ਦਰਬਾਰ ਸਾਹਿਬ ‘ਚ ਪਹੁੰਚ ਕੇ ਇਨ੍ਹਾਂ ਕਿਸਾਨ ਆਗੂਆਂ ਨੇ ਖੇਤੀ ਬਿੱਲ ਰੱਦ ਹੋਣ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ ।

Balbir singh rajewal image From google

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਏ.ਪੀ. ਢਿੱਲੋਂ ਦੇ ਗੀਤਾਂ ‘ਤੇ ਝੂਮਦੀ ਨਜ਼ਰ ਆਈ, ਵੀਡੀਓ ਹੋ ਰਿਹਾ ਵਾਇਰਲ

ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾਕਟਰ ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਸਣੇ ਹੋਰ ਕਈ ਕਿਸਾਨ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ।

Manjit singh Rai image From instagram

ਦੱਸ ਦਈਏ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਇੱਕ ਸਾਲ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਸੀ । 19 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ । ਜਿਸ ਤੋਂ ਬਾਅਦ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਸੀ ।ਕਿਸਾਨਾਂ ਨੇ ਫਤਿਹ ਮਾਰਚ ਕੱਢਿਆ ਅਤੇ ਹੁਣ ਕਿਸਾਨ ਆਗੂ ਆਪਣੇ ਘਰਾਂ ਵੱਲ ਨੂੰ ਕੂਚ ਕਰ ਰਹੇ ਹਨ । ਇਨ੍ਹਾਂ ਕਿਸਾਨਾਂ ਦਾ ਜਗ੍ਹਾ ਜਗ੍ਹਾ ‘ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ।ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਵੀ ਸੰਬੋਧਿਤ ਕੀਤਾ ।ਕਿਸਾਨ ਆਗੂ ਵੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network