ਕਿਸਾਨਾਂ ਦੀ ਜਲਦ ਹੋ ਸਕਦੀ ਹੈ ਘਰ ਵਾਪਸੀ, ਅਦਾਕਾਰ ਦਰਸ਼ਨ ਔਲਖ ਨੇ ਕਿਸਾਨਾਂ ਦੀ ਜਿੱਤ ‘ਤੇ ਦਿੱਤੀ ਵਧਾਈ

written by Shaminder | December 09, 2021

ਬੀਤੇ ਇੱਕ ਸਾਲ ਤੋਂ ਕਿਸਾਨਾਂ (Farmers ) ਦਾ ਧਰਨਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਿਹਾ ਸੀ ।ਕਿਸਾਨ ਖੇਤੀ ਕਾਨੂੰਨਾਂ (agriculture bill) ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਸਨ । ਪਰ ਹੁਣ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਸਨ । ਜਿਸ ਤੋਂ ਬਾਅਦ ਕਿਸਾਨਾਂ ‘ਚ ਖੁਸ਼ੀ ਦੀ ਲਹਿਰ ਹੈ । ਪਰ ਕਿਸਾਨਾਂ ਦਾ ਕਹਿਣਾ ਸੀ ਕਿ ਉਹ ਉਦੋਂ ਤੱਕ ਘਰ ਵਾਪਸੀ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਦੀਆਂ ਦੂਸਰੀਆਂ ਮੰਗਾਂ ‘ਤੇ ਵਿਚਾਰ ਨਹੀਂ ਕੀਤਾ ਜਾਂਦਾ । ਜਿਸ ਤੋਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ‘ਤੇ ਸਰਕਾਰ ਨੇ ਨਰਮੀ ਦਾ ਰੁਖ ਵਿਖਾਉਂਦਿਆਂ ਹੋਇਆਂ ਇਨ੍ਹਾਂ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਹੈ ।

Kisan Ekta Morcha image From instagram

ਹੋਰ ਪੜ੍ਹੋ : ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ

ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਮਹੌਲ ਖੁਸ਼ਨੁਮਾ ਬਣਿਆ ਹੋਇਆ ਹੈ । ਬੀਤੇ ਦਿਨ ਕਿਸਾਨਾਂ ਦੇ ਵੱਲੋਂ ਇੱਕ ਮੀਟਿੰਗ ਰੱਖੀ ਗਈ ਹੈ । ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਅੱਜ ਮੁੜ ਤੋਂ ਉਹ ਸਰਕਾਰ ਵੱਲੋਂ ਭੇਜੇ ਗਏ ਮਸੌਦੇ ‘ਤੇ ਮੀਟਿੰਗ ਕਰਨਗੇ ਅਤੇ ਇਸ ਤੋਂ ਬਾਅਦ ਜਦੋਂ ਸਰਕਾਰ ਵੱਲੋਂ ਪੱਕੇ ਤੌਰ ‘ਤੇ ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਭਰੋਸਾ ਦੇ ਦਿੱਤਾ ਗਿਆ ਤਾਂ ਉਹ ਘਰ ਵਾਪਸੀ ‘ਤੇ ਕੋਈ ਫੈਸਲਾ ਕਰ ਪਾਉਣਗੇ ।

Farmers image From instagram

ਪਰ ਫ਼ਿਲਹਾਲ ਕਿਸਾਨਾਂ ‘ਚ ਉਤਸ਼ਾਹ ਬਣਿਆ ਹੋਇਆ ਹੈ ਅਤੇ ਉਨ੍ਹਾਂ ਦੀ ਇਸ ਖੁਸ਼ੀ ਨੂੰ ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਖੁਸ਼ੀ ਜਤਾਈ ਹੈ ।


ਇਸ ਦੇ ਨਾਲ ਹੀ ਅਦਾਕਾਰ ਨੇ ਕਿਸਾਨਾਂ ਦੀ ਜਿੱਤ ਦੇ ਨਾਲ-ਨਾਲ ਇਸ ਅੰਦੋਲਨ ਦੇ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸ਼ਹਾਦਤ ‘ਤੇ ਦੁੱਖ ਵੀ ਜਤਾਇਆ ਹੈ । ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਜਿੱਤ ਦੀ ਖੁਸ਼ੀ, ਵਿੱਛੜਿਆਂ ਦਾ ਗਮ, ਦਿੱਲੀ ਫਤਿਹ ਦੀ ਸਮੁੱਚੀ ਮਾਨਵਤਾ ਨੂੰ ਵਧਾਈ’। ਦਰਸ਼ਨ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ।

 

You may also like