ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ, ਬਜ਼ੁਰਗ ਕਿਸਾਨ ਅਨੋਖੇ ਤਰੀਕੇ ਨਾਲ ਜਤਾ ਰਿਹਾ ਵਿਰੋਧ

Written by  Shaminder   |  December 22nd 2020 02:45 PM  |  Updated: December 22nd 2020 02:45 PM

ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ, ਬਜ਼ੁਰਗ ਕਿਸਾਨ ਅਨੋਖੇ ਤਰੀਕੇ ਨਾਲ ਜਤਾ ਰਿਹਾ ਵਿਰੋਧ

ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ । ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਹਨ । ਪਰ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ । ਧਰਨੇ ‘ਤੇ ਮੌਜੂਦ ਕਿਸਾਨ ਆਪੋ ਆਪਣੇ ਤਰੀਕੇ ਦੇ ਨਾਲ ਵਿਰੋਧ ਜਤਾ ਰਹੇ ਨੇ ।

farmers-protest

ਖਾਲਸਾ ਏਡ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ‘ਚ ਇੱਕ ਬਜ਼ੁਰਗ ਕਿਸਾਨ ਨੱਚ ਗਾ ਕੇ ਵਿਰੋਧ ਜਤਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ:  ਗੁਰਪ੍ਰੀਤ ਘੁੱਗੀ ਨੇ ਕਿਸਾਨਾਂ ਨੂੰ ਇਸ ਤਰ੍ਹਾਂ ਦੇ ਲੋਕਾਂ ਤੋਂ ਬਚ ਕੇ ਰਹਿਣ ਲਈ ਕਿਹਾ, ਵੀਡੀਓ ਕੀਤੀ ਸਾਂਝੀ

farmer sewa

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸਾਨ ਗਾ ਰਹੇ ਨੇ ਤੇ ਇਹ ਬਜ਼ੁਰਗ ਕਿਸਾਨ ਨੱਚ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ।

farmer

ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ।

 

View this post on Instagram

 

A post shared by Khalsa Aid (UK) (@khalsa_aid)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network