ਦਿੱਲੀ ਜਾਣ ਵਾਲੇ ਕਿਸਾਨਾਂ ਦਾ ਫੁੱਲਾਂ ਦੀ ਵਰਖਾ ਨਾਲ ਹੋ ਰਿਹਾ ਹੈ ਸਵਾਗਤ, ਨਿਮਰਤ ਖਹਿਰਾ ਨੇ ਸ਼ੇਅਰ ਕੀਤੀ ਵੀਡੀਓ

written by Rupinder Kaler | February 02, 2021

ਗੋਦੀ ਮੀਡੀਆ ਭਾਵੇਂ ਕਿਸਾਨਾਂ ਦੇ ਖਿਲਾਫ ਖ਼ਬਰਾਂ ਚਲਾ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਰਿਹਾ ਹੈ ਪਰ ਕਿਸਾਨਾਂ ਦਾ ਜੋਸ਼ ਦੇਖਦੇ ਹੀ ਬਣ ਰਿਹਾ ਹੈ । ਸੰਯੁਕਤ ਕਿਸਾਨ ਮੋਰਚੇ ਨੇ ਮੁੜ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸ ਵਾਰ ਅੰਦੋਲਨ ਨੂੰ ਦਿੱਲੀ ਦੀਆਂ ਹੱਦਾਂ ਦੇ ਨਾਲ ਹੀ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਦੀ ਰਣਨੀਤੀ ਬਣਾਈ ਹੈ। ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਨਾਲ ਜੁੜੀਆਂ ਖ਼ਾਸ ਗੱਲਾਂ ਗਾਇਕ ਜੈਜ਼ੀ-ਬੀ ਨੇ ਬੱਚੇ ਦੀ ਵੀਡੀਓ ਕੀਤੀ ਸਾਂਝੀ, ਤੋਤਲੀ ਜ਼ੁਬਾਨ ’ਚ ਕਿਸਾਨ ਮਜ਼ਦੂਰ ਏਕਤਾ ਦੇ ਲਗਾ ਰਿਹਾ ਹੈ ਨਾਅਰੇ ਇਸ ਤਹਿਤ 6 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਸਭ ਨੂੰ ਦੇਖਦੇ ਹੋਏ ਪੰਜਾਬ ਭਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਦਿੱਲੀ ਨੂੰ ਰਵਾਨਾ ਹੋ ਰਹੀਆਂ ਹਨ । ਗਾਇਕ ਨਿਮਰਤ ਖਹਿਰਾ ਨੇ ਇਸ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ । ਜਿੱਥੇ ਕਿਸਾਨ ਬੀਬੀਆਂ ਦੀਆਂ ਟਰਾਲੀਆਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਜਾ ਰਿਹਾ ਹੈ । ਨਿਮਰਤ ਖਹਿਰਾ ਵੱਲੋਂ ਸਾਂਝੀ ਕੀਤੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ । ਲੋਕ ਇਸ ਤੇ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ ।

 
View this post on Instagram
 

A post shared by Nimrat Khaira (@nimratkhairaofficial)

0 Comments
0

You may also like