ਦਿੱਲੀ ਜਾਣ ਵਾਲੇ ਕਿਸਾਨਾਂ ਦਾ ਫੁੱਲਾਂ ਦੀ ਵਰਖਾ ਨਾਲ ਹੋ ਰਿਹਾ ਹੈ ਸਵਾਗਤ, ਨਿਮਰਤ ਖਹਿਰਾ ਨੇ ਸ਼ੇਅਰ ਕੀਤੀ ਵੀਡੀਓ

Written by  Rupinder Kaler   |  February 02nd 2021 01:04 PM  |  Updated: February 02nd 2021 01:04 PM

ਦਿੱਲੀ ਜਾਣ ਵਾਲੇ ਕਿਸਾਨਾਂ ਦਾ ਫੁੱਲਾਂ ਦੀ ਵਰਖਾ ਨਾਲ ਹੋ ਰਿਹਾ ਹੈ ਸਵਾਗਤ, ਨਿਮਰਤ ਖਹਿਰਾ ਨੇ ਸ਼ੇਅਰ ਕੀਤੀ ਵੀਡੀਓ

ਗੋਦੀ ਮੀਡੀਆ ਭਾਵੇਂ ਕਿਸਾਨਾਂ ਦੇ ਖਿਲਾਫ ਖ਼ਬਰਾਂ ਚਲਾ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਰਿਹਾ ਹੈ ਪਰ ਕਿਸਾਨਾਂ ਦਾ ਜੋਸ਼ ਦੇਖਦੇ ਹੀ ਬਣ ਰਿਹਾ ਹੈ । ਸੰਯੁਕਤ ਕਿਸਾਨ ਮੋਰਚੇ ਨੇ ਮੁੜ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸ ਵਾਰ ਅੰਦੋਲਨ ਨੂੰ ਦਿੱਲੀ ਦੀਆਂ ਹੱਦਾਂ ਦੇ ਨਾਲ ਹੀ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਦੀ ਰਣਨੀਤੀ ਬਣਾਈ ਹੈ।

ਹੋਰ ਪੜ੍ਹੋ :

ਕੁਲਵਿੰਦਰ ਬਿੱਲਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਨਾਲ ਜੁੜੀਆਂ ਖ਼ਾਸ ਗੱਲਾਂ

ਗਾਇਕ ਜੈਜ਼ੀ-ਬੀ ਨੇ ਬੱਚੇ ਦੀ ਵੀਡੀਓ ਕੀਤੀ ਸਾਂਝੀ, ਤੋਤਲੀ ਜ਼ੁਬਾਨ ’ਚ ਕਿਸਾਨ ਮਜ਼ਦੂਰ ਏਕਤਾ ਦੇ ਲਗਾ ਰਿਹਾ ਹੈ ਨਾਅਰੇ

ਇਸ ਤਹਿਤ 6 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਸਭ ਨੂੰ ਦੇਖਦੇ ਹੋਏ ਪੰਜਾਬ ਭਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਦਿੱਲੀ ਨੂੰ ਰਵਾਨਾ ਹੋ ਰਹੀਆਂ ਹਨ । ਗਾਇਕ ਨਿਮਰਤ ਖਹਿਰਾ ਨੇ ਇਸ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ ।

ਜਿੱਥੇ ਕਿਸਾਨ ਬੀਬੀਆਂ ਦੀਆਂ ਟਰਾਲੀਆਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਜਾ ਰਿਹਾ ਹੈ । ਨਿਮਰਤ ਖਹਿਰਾ ਵੱਲੋਂ ਸਾਂਝੀ ਕੀਤੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ । ਲੋਕ ਇਸ ਤੇ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network