ਕਿਸਾਨਾਂ ਦੇ ਦਿੱਲੀ ਧਰਨੇ ਨੂੰ ਹੋਏ ਸੱਤ ਮਹੀਨੇ, ਜੈਜ਼ੀ ਬੀ ਨੇ ਕਿਸਾਨਾਂ ਦਾ ਇਸ ਤਰ੍ਹਾਂ ਵਧਾਇਆ ਹੌਂਸਲਾ

Written by  Rupinder Kaler   |  June 26th 2021 03:25 PM  |  Updated: June 26th 2021 03:25 PM

ਕਿਸਾਨਾਂ ਦੇ ਦਿੱਲੀ ਧਰਨੇ ਨੂੰ ਹੋਏ ਸੱਤ ਮਹੀਨੇ, ਜੈਜ਼ੀ ਬੀ ਨੇ ਕਿਸਾਨਾਂ ਦਾ ਇਸ ਤਰ੍ਹਾਂ ਵਧਾਇਆ ਹੌਂਸਲਾ

ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਨੂੰ 7 ਮਹੀਨੇ ਪੂਰੇ ਹੋ ਗਏ ਹਨ। ਜਿਸ ਨੂੰ ਲੈ ਕੇ ਗਾਇਕ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜੈਜ਼ੀ ਬੀ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਤੇ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਜੈਜ਼ੀ ਬੀ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਜਿਸ ਕਰਕੇ ਉਹਨਾਂ ਦਾ ਟਵਿੱਟਰ ਅਕਾੳਂੂਟ ਵੀ ਬੈਨ ਕਰ ਦਿੱਤਾ ਗਿਆ ਸੀ ।

ਹੋਰ ਪੜ੍ਹੋ :

ਛੋਟੇ ਕੱਦ ਦੇ ਮੁੰਡੇ ਨਾਲ ਵਿਆਹ ਕਰਵਾ ਕੇ ਇਸ ਕੁੜੀ ਨੇ ਬਣਾਇਆ ਵਿਸ਼ਵ ਰਿਕਾਰਡ

farmer

ਕਿਸਾਨਾਂ ਦੀ ਗੱਲ ਕੀਤੀ ਜਾਵੇ ਤਾਂ ਧਰਨੇ ਦੇ 7 ਮਹੀਨੇ ਪੂਰੇ ਹੋਣ ਤੇ ਕਿਸਾਨ ਦੇਸ਼ ਭਰ ਦੇ ਰਾਜਪਾਲਾਂ ਦੇ ਘਰਾਂ ਦਾ ਘਿਰਾਓ ਕਰ ਰਹੇ ਹਨ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਸੌਂਪਣਗੇ। ਅੰਦੋਲਨ ਦੇ 7 ਮਹੀਨੇ ਪੂਰੇ ਹੋਣ 'ਤੇ, ਕਿਸਾਨਾਂ ਨੇ ਟਿਕਰੀ ਸਰਹੱਦ 'ਤੇ ਇਕ ਟਰੈਕਟਰ ਮਾਰਚ ਕੱਢਿਆ।

inside image of khalsa aid from farmer protes

ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਇਸ ਟਰੈਕਟਰ ਮਾਰਚ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨਾਲ ਜੁੜਨਾ ਅਤੇ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨਾ ਹੈ। ਕਿਸਾਨ ਆਗੂ ਕਹਿੰਦੇ ਹਨ ਕਿ ਅੰਦੋਲਨ ਦੇ 7 ਮਹੀਨਿਆਂ ਦੌਰਾਨ ਉਨ੍ਹਾਂ ਨੂੰ ਸਰਦੀਆਂ-ਗਰਮੀਆਂ, ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਤੂਫਾਨ ਦਾ ਸਾਹਮਣਾ ਕਰਨਾ ਪਿਆ। ਕੋਰੋਨਾ ਕਾਲ ਨੂੰ ਵੀ ਵੇਖਿਆ, ਪਰ ਸਰਕਾਰ ਟਸ ਤੋਂ ਮਸ ਨਹੀਂ ਹੋਈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network