
ਬਾਲੀਵੁੱਡ ਦੇ ਸਿਤਾਰਿਆਂ ਦੀ ਇੱਕ ਝਲਕ ਪਾਉਣ ਦੇ ਲਈ ਉਨ੍ਹਾਂ ਦੇ ਪ੍ਰਸ਼ੰਸਕ ਬੇਤਾਬ ਰਹਿੰਦੇ ਹਨ ਅਤੇ ਕਦੇ ਉਨ੍ਹਾਂ ਦਾ ਪਸੰਦੀਦਾ ਅਦਾਕਾਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਆਪਣੇ ਆਪ ‘ਤੇ ਯਕੀਨ ਹੀ ਨਹੀਂ ਹੁੰਦਾ ਕਿ ਵਾਕਏ ਹੀ ਉਨ੍ਹਾਂ ਦਾ ਫੇਵਰੇਟ ਸਟਾਰ ਉਨ੍ਹਾਂ ਦੇ ਸਾਹਮਣੇ ਖੜਾ ਹੈ । ਇਸੇ ਤਰ੍ਹਾਂ ਹੀ ਹੋਇਆ ਵਿੱਕੀ ਕੌਸ਼ਲ (Vicky Kaushal) ਦੀ ਇੱਕ ਫੀਮੇਲ ਫੈਨ ਦੇ ਨਾਲ ਜਿਸ ਦੇ ਸਾਹਮਣੇ ਵਿੱਕੀ ਕੌਸ਼ਲ ਆਏ ਤਾਂ ਉਹ ਭਾਵੁਕ ਹੋ ਗਈ ਅਤੇ ਉਸ ਦੀਆਂ ਅੱਖਾਂ ਚੋਂ ਅੱਥਰੂ ਆ ਗਏ ।
ਹੋਰ ਪੜ੍ਹੋ : ਵਿੱਕੀ ਕੌਸ਼ਲ ਨੇ ਦੱਸਿਆ ਕੈਟਰੀਨਾ ਨਾਲ ਵਿਆਹ ਤੋਂ ਬਾਅਦ ਜ਼ਿੰਦਗੀ ‘ਚ ਕਿੰਝ ਆਇਆ ਬਦਲਾਅ
ਜਿਸ ਤੋਂ ਬਾਅਦ ਵਿੱਕੀ ਕੌਸ਼ਲ ਨੇ ਉਸ ਕੁੜੀ ਦੇ ਨਾਲ ਨਾ ਸਿਰਫ਼ ਤਸਵੀਰਾਂ ਖਿਚਵਾਈਆਂ ਬਲਕਿ ਉਸ ਨੂੰ ਆਪਣੇ ਕਲਾਵੇ ‘ਚ ਲੈ ਲਿਆ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਅਤੇ ਵਿੱਕੀ ਕੌਸ਼ਲ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ ।

ਹੋਰ ਪੜ੍ਹੋ : ਐਮੀ ਵਿਰਕ ਤੇ ਵਿੱਕੀ ਕੌਸ਼ਲ ਦੀ ਫ਼ਿਲਮ ਦਾ ਸ਼ੈਡਿਊਲ ਹੋਇਆ ਪੂਰਾ, ਤਸਵੀਰਾਂ ਕੀਤੀਆਂ ਸਾਂਝੀਆਂ
ਵਿੱਕੀ ਕੌਸ਼ਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਨੇ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਹਾਲਾਂਕਿ ਇਸ ਵਿਆਹ ਨੂੰ ਮੀਡੀਆ ਤੋਂ ਦੂਰ ਰੱਖਿਆ ਗਿਆ ਸੀ ।

ਉਨ੍ਹਾਂ ਦਾ ਵਿਆਹ ਕੈਟਰੀਨਾ ਕੈਫ ਦੇ ਨਾਲ ਹੋਇਆ ਹੈ । ਕੈਟਰੀਨਾ ਕੈਫ ਪੰਜਾਬੀ ਪਰਿਵਾਰ ਦੀ ਨੂੰਹ ਬਣੀ ਹੈ । ਕਿਉਂਕਿ ਵਿੱਕੀ ਕੌਸ਼ਲ ਦੇ ਪਿਤਾ ਦਾ ਸਬੰਧ ਪੰਜਾਬ ਦੇ ਹੁਸ਼ਿਆਰਪੁਰ ਦੇ ਇੱਕ ਪਿੰਡ ਦੇ ਨਾਲ ਹੈ ।
View this post on Instagram