ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਆਪਣੇ ਨਵੇਂ ਗੀਤ ‘ਦੁਆਵਾਂ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Written by  Lajwinder kaur   |  June 12th 2020 06:27 PM  |  Updated: June 12th 2020 06:27 PM

ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਆਪਣੇ ਨਵੇਂ ਗੀਤ ‘ਦੁਆਵਾਂ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ਆਪਣੀ ਮਿੱਠੀ ਆਵਾਜ਼ ‘ਚ ਰੋਮਾਂਟਿਕ ਗੀਤ ਦੁਆਵਾਂ (Duawaan) ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।

Vote for your favourite : https://www.ptcpunjabi.co.in/voting/

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਪੰਜਾਬੀ ਗੀਤਕਾਰ ਲਾਲ ਅਠੌਲੀ ਵਾਲਾ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Shaan-Verinder ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਸੰਦੀਪ ਸ਼ਰਮਾ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ਨੂੰ ‘ਮੂਵੀਬਾਕਸ ਰਿਕਾਰਡਜ਼ ਲੇਬਲ’ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਫ਼ਿਰੋਜ਼ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ‘ਡੀਜੇ ਉੱਤੇ ਨੱਚ ਕੇ’ ‘ਮੁੰਡੇ ਮਹਿਫ਼ਿਲਾਂ’, ‘ਸਾਂਝ ਪੁਰਾਣੀ’, ‘ਦਿਲ’, ‘ਇੱਕ ਨਾ ਤੇਰੀ’, ‘ਤੇਰਾ ਫੈਨ’, ‘ਧੋਖਾ’ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network