Advertisment

ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਆਪਣੇ ਨਵੇਂ ਗੀਤ ‘ਦੁਆਵਾਂ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

author-image
By Lajwinder kaur
New Update
ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਆਪਣੇ ਨਵੇਂ ਗੀਤ ‘ਦੁਆਵਾਂ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ਆਪਣੀ ਮਿੱਠੀ ਆਵਾਜ਼ ‘ਚ ਰੋਮਾਂਟਿਕ ਗੀਤ ਦੁਆਵਾਂ (Duawaan) ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।
Advertisment
Vote for your favourite : https://wp.ptcpunjabi.co.in/voting/ ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਪੰਜਾਬੀ ਗੀਤਕਾਰ ਲਾਲ ਅਠੌਲੀ ਵਾਲਾ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Shaan-Verinder ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਸੰਦੀਪ ਸ਼ਰਮਾ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ਨੂੰ ‘ਮੂਵੀਬਾਕਸ ਰਿਕਾਰਡਜ਼ ਲੇਬਲ’ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । publive-image ਜੇ ਗੱਲ ਕਰੀਏ ਫ਼ਿਰੋਜ਼ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ‘ਡੀਜੇ ਉੱਤੇ ਨੱਚ ਕੇ’ ‘ਮੁੰਡੇ ਮਹਿਫ਼ਿਲਾਂ’, ‘ਸਾਂਝ ਪੁਰਾਣੀ’, ‘ਦਿਲ’, ‘ਇੱਕ ਨਾ ਤੇਰੀ’, ‘ਤੇਰਾ ਫੈਨ’, ‘ਧੋਖਾ’ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment