ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਬਹੁਤ ਜਲਦ ਆਪਣੇ ਨਵੇਂ ਗੀਤ ‘Duawaan’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ

Written by  Lajwinder kaur   |  June 11th 2020 05:11 PM  |  Updated: June 11th 2020 05:11 PM

ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਬਹੁਤ ਜਲਦ ਆਪਣੇ ਨਵੇਂ ਗੀਤ ‘Duawaan’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ

ਪੰਜਾਬੀ ਗਾਇਕ ਫ਼ਿਰੋਜ਼ ਖ਼ਾਨ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਦੁਆਵਾਂ (Duawaan) ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਨੂੰ ਲੈ ਕੇ ਫੈਨਜ਼ ਬਹੁਤ ਉਤਸੁਕ ਨੇ । ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਪੰਜਾਬੀ ਗੀਤਕਾਰ ਲਾਲ ਅਠੌਲੀ ਵਾਲਾ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Shaan-Verinder ਨੇ ਦਿੱਤਾ ਹੈ । ਫ਼ਿਰੋਜ਼ ਖ਼ਾਨ ਦੇ ਨਾਲ ਗੀਤ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਮਾਹੀ ਸ਼ਰਮਾ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ 12 ਜੂਨ ਨੂੰ ਐਕਸਕਲਿਉਸਿਵ ਚਲਾਇਆ ਜਾਵੇਗਾ ।

Vote for your favourite : https://www.ptcpunjabi.co.in/voting/

ਜੇ ਗੱਲ ਕਰੀਏ ਫ਼ਿਰੋਜ਼ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ‘ਡੀਜੇ ਉੱਤੇ ਨੱਚ ਕੇ’ ‘ਮੁੰਡੇ ਮਹਿਫ਼ਿਲਾਂ’, ‘ਸਾਂਝ ਪੁਰਾਣੀ’, ‘ਦਿਲ’, ‘ਇੱਕ ਨਾ ਤੇਰੀ’, ‘ਤੇਰਾ ਫੈਨ’, ‘ਧੋਖਾ’ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network