
ਬੀਤੇ ਦਿਨ ਸਾਊਥ ਸਿਨੇਮਾ ਦੇ ਮਸ਼ਹੂਰ ਅਦਾਕਾਰ ਪੁਨੀਤ ਰਾਜਕੁਮਾਰ (Puneeth Rajkumar) ਦਾ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸਾਰੀ ਫ਼ਿਲਮ ਇੰਡਸਟਰੀ ਨੂੰ ਵੱਡਾ ਸਦਮਾ ਲੱਗਿਆ ਹੈ । ਪੁਨੀਤ ਰਾਜ ਕੁਮਾਰ ਦੀ ਮੌਤ ਤੋਂ ਕੁਝ ਘੰਟੇ ਪਹਿਲਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਡਾਂਸ (Dance Video) ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਮਹੇਸ਼ ਵਿਕਰਮ ਹੇਗੜੇ ਨੇ ਸਾਂਝਾ ਕੀਤਾ ਹੈ । ਪੁਨੀਤ ਦਾ ਇਹ ਵੀਡੀਓ ਉਸ ਦੀ ਮੌਤ ਤੋਂ ਮਹਿਜ਼ 24 ਘੰਟੇ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ । ਸ਼ੁੱਕਰਵਾਰ ਯਾਨੀ ਕਿ 29 ਅਕਤੂਬਰ ਨੂੰ ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪੂਰੀ ਫਿਲਮ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ।

ਹੋਰ ਪੜ੍ਹੋ : ਸ਼ਾਹਰੁਖ ਖ਼ਾਨ ਦਾ ਲਾਡਲਾ ਆਰੀਅਨ ਖ਼ਾਨ ਪਹੁੰਚਿਆ ਆਪਣੇ ਘਰ ਮੰਨਤ, ਘਰ ਦੇ ਬਾਹਰ ਲੱਗੀ ਪ੍ਰਸ਼ੰਸਕਾਂ ਦੀ ਭੀੜ
45 ਸਾਲ ਦੀ ਉਮਰ ’ਚ ਪੁਨੀਤ ਰਾਜਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਸ਼ੁੱਕਰਵਾਰ ਸਵੇਰੇ ਸੀਨੇ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਬੈਂਗਲੁਰੂ ਦੇ ਵਿਕਰਮ ਹਸਪਤਾਲ ਦੇ ਆਈਸੀਯੂ ’ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਅਦਾਕਾਰ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਫੈਨਸ ਨੂੰ ਵੀ ਡੂੰਘਾ ਸਦਮਾ ਲੱਗਿਆ ਹੈ । ਉਨ੍ਹਾਂ ਦੇ ਕਈ ਪ੍ਰਸ਼ੰਸਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪ੍ਰਸ਼ੰਸਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਇਸ ਦੇ ਨਾਲ ਹੀ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਉਨ੍ਹਾਂ ਦੇ ਕੱਟੜ ਫੈਨਸ ਨੂੰ ਏਨਾ ਕੁ ਸਦਮਾ ਲੱਗਿਆ ਹੈ ਕਿ ਉਸ ਨੇ ਖੁਦਕੁਸ਼ੀ ਕਰ ਲਈ ਹੈ, ਜਦੋਂਕਿ ਦੋ ਹੋਰ ਜਣਿਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ।
This was Puneeth Rajkumar's last public appearance, just 24 hours back!
Life is so uncertain! pic.twitter.com/5njlaGRkVc
— Mahesh Vikram Hegde 🇮🇳 (@mvmeet) October 29, 2021
ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਦੇ ਇਕ ਹੋਰ ਪ੍ਰਸ਼ੰਸਕ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਆਉਣ ਤੋਂ ਬਾਅਦ ਆਤਮ-ਹੱਤਿਆ ਕਰ ਲਈ। ਘਟਨਾ ਕਰਨਾਟਕ ਦੇ ਬੇਲਗਾਵੀ ਜ਼ਿਲ੍ਹੇ ਦੇ ਅਥਾਨੀ ’ਚ ਹੋਈ। ਮਿ੍ਰਤਕ ਦੀ ਪਛਾਣ ਰਾਹੁਲ ਗਾਦਿਵਾਦਾਰਾ ਦੇ ਰੂਪ ’ਚ ਹੋਈ ਹੈ। ਰਿਪੋਰਟਸ ਅਨੁਸਾਰ, ਪਹਿਲਾਂ ਉਨ੍ਹਾਂ ਨੇ ਪੁਨੀਤ ਦੀ ਫੋਟੋ ਨੂੰ ਫੁੱਲਾਂ ਨਾਲ ਸਜਾਇਆ ਅਤੇ ਫਿਰ ਆਪਣੇ ਘਰ ’ਚ ਫਾਂਸੀ ਲਗਾ ਕੇ ਮੌਤ ਨੂੰ ਗਲ਼ੇ ਲਗਾ ਲਿਆ।