
Vivek Agnihotri reacts on Ranveer Singh's photoshoot: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਆਪਣੇ ਬੋਲਡ ਫੋਟੋਸ਼ੂਟ ਨੂੰ ਲੈ ਕੇ ਵਿਵਾਦਾਂ 'ਚ ਘਿਰਦੇ ਜਾ ਰਹੇ ਹਨ। ਮੁੰਬਈ ਪੁਲਿਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਅਦਾਕਾਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਹੁਣ ਇਸ ਮਾਮਲੇ 'ਤੇ ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਆਪਣਾ ਰਿਐਕਸ਼ਨ ਦਿੱਤਾ ਹੈ।

ਰਣਵੀਰ ਦੇ ਇਸ ਬੋਲਡ ਫੋਟੋਸ਼ੂਟ ਦੀਆਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। ਇਸ ਨੂੰ ਲੈ ਕੇ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਰਣਵੀਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਕਈ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। 'ਦਿ ਕਸ਼ਮੀਰ ਫਾਈਲਜ਼' ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਰਣਵੀਰ ਦੇ ਫੋਟੋਸ਼ੂਟ ਨਾਲ ਜੁੜੇ ਇਸ ਮੁੱਦੇ ਨੂੰ ਲੈ ਕੇ ਆਪਣਾ ਬਿਆਨ ਦਿੱਤਾ ਹੈ।
ਵਿਵੇਕ ਅਗਨੀਹੋਤਰੀ ਤੋਂ ਇੱਕ ਇੰਟਰਵਿਊ ਦੌਰਾਨ ਜਦੋਂ ਰਣਵੀਰ ਸਿੰਘ 'ਤੇ ਐਫਆਈਆਰ ਦੇ ਮਾਮਲੇ 'ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ 'ਤੇ ਆਪਣੀ ਰਾਏ ਦਿੱਤੀ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਬਹੁਤ ਹੀ ਮੂਰਖਤਾ ਭਰੀ ਐਫ.ਆਈ.ਆਰ. ਹੈ। ਉਨ੍ਹਾਂ ਕਿਹਾ ਕਿ ਇਹ ਅਜਿਹਾ ਮੁੱਦਾ ਹੈ, ਜਿਸ 'ਤੇ ਬਿਨਾਂ ਕਿਸੇ ਕਾਰਨ ਦੇ ਇੰਨਾ ਹੰਗਾਮਾ ਹੋ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਹੁਣ ਦੱਸੋ, ਜਦੋਂ ਔਰਤਾਂ ਦੀਆਂ ਬੋਲਡ ਤਸਵੀਰਾਂ ਸਾਹਮਣੇ ਆਉਂਦੀਆਂ ਹਨ, ਤਾਂ ਕੀ ਇਸ ਨਾਲ ਮਰਦਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਜਾਂ ਨਹੀਂ ?
ਵਿਵੇਕ ਅਗਨੀਹੋਤਰੀ ਨੇ ਐਫਆਈਆਰ ਵਿੱਚ ਦਰਜ ਇਨ੍ਹਾਂ ਲਾਈਨਾਂ ਨੂੰ ਬੇਤੁਕੀ ਦਲੀਲ ਦੱਸਿਆ ਹੈ। ਉਨ੍ਹਾਂ ਨੇ ਰਣਵੀਰ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸਾਡੀ ਸੰਸਕ੍ਰਿਤੀ 'ਚ ਮਨੁੱਖੀ ਸਰੀਰ ਦੀ ਹਮੇਸ਼ਾ ਪ੍ਰਸ਼ੰਸਾ ਕੀਤੀ ਗਈ ਹੈ। ਮੈਂ ਤਾਂ ਕਹਾਂਗਾ ਕਿ ਮਨੁੱਖੀ ਸਰੀਰ ਪਰਮਾਤਮਾ ਦੀ ਸਭ ਤੋਂ ਸੁੰਦਰ ਰਚਨਾ ਹੈ, ਤਾਂ ਇਸ ਵਿੱਚ ਕੀ ਗਲਤ ਹੈ?

ਹੋਰ ਪੜ੍ਹੋ: ਗਾਇਕ ਦਲੇਰ ਮਹਿੰਦੀ ਨੇ ਪਟਿਆਲਾ ਜੇਲ੍ਹ 'ਚ ਪਤਨੀ ਤੇ ਬੱਚਿਆਂ ਨਾਲ ਕੀਤੀ ਮੁਲਾਕਾਤ
ਅਗਨੀਹੋਤਰੀ ਨੇ ਅੱਗੇ ਕਿਹਾ ਕਿ ਮੈਨੂੰ ਅਜਿਹੀਆਂ ਗੱਲਾਂ ਪਸੰਦ ਨਹੀਂ ਹਨ। ਇਹ ਬਹੁਤ ਰੂੜੀਵਾਦੀ ਸੋਚ ਨੂੰ ਦਰਸਾਉਂਦਾ ਹੈ ਜਿਸ ਦਾ ਮੈਂ ਸਮਰਥਨ ਨਹੀਂ ਕਰਦਾ। ਤੁਹਾਨੂੰ ਦੱਸ ਦੇਈਏ ਕਿ ਰਣਵੀਰ ਸਿੰਘ ਨੇ ਇੱਕ ਇੰਟਰਨੈਸ਼ਨਲ ਮੈਗਜ਼ੀਨ ਲਈ ਬਿਨਾਂ ਕੱਪੜਿਆਂ ਦੇ ਫੋਟੋਸ਼ੂਟ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਹਰ ਪਾਸੇ ਹੰਗਾਮਾ ਹੋ ਗਿਆ ਹੈ।
View this post on Instagram