ਫ਼ਿਲਮ 'ਯਾਰ ਮੇਰਾ ਤਿੱਤਲੀਆਂ ਵਰਗਾ' ਦਾ ਦੂਜਾ ਗੀਤ 'ਨਵਾਂ ਨਵਾਂ ਪਿਆਰ' 17 ਅਗਸਤ ਨੂੰ ਹੋਵੇਗਾ ਰਿਲੀਜ਼

written by Pushp Raj | August 16, 2022

Film 'Yaar Mera Titliyan Varga'second song: ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਸ ਸਾਲ ਆਪਣੇ ਫੈਨਜ਼ ਲਈ ਇੱਕ ਤੋਂ ਬਾਅਦ ਇੱਕ ਨਵਾਂ ਸਰਪ੍ਰਾਈਜ਼ ਲੈ ਕੇ ਆ ਰਹੇਹਨ। ਜਲਦ ਹੀ ਗਿੱਪੀ ਗਰੇਵਾਲ ਦੀ ਇੱਕ ਹੋਰ ਨਵੀਂ ਫ਼ਿਲਮ 'ਯਾਰ ਮੇਰਾ ਤਿੱਤਲੀਆਂ ਵਰਗਾ' ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ਦਾ ਪਹਿਲਾ ਗੀਤ ਤੇ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ।

Image Source: Instagram

ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਇਹ ਫ਼ਿਲਮ ਆਪਣੇ ਦਿਲਚਸਪ ਟ੍ਰੇਲਰ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫੈਨਜ਼ ਗਿੱਪੀ ਦੀ ਇਸ ਫ਼ਿਲਮ ਨੂੰ ਵੇਖਣ ਲਈ ਬੇਹੱਦ ਉਤਸ਼ਾਹਿਤ ਹਨ। ਇਸ ਫ਼ਿਲਮ ਦੇ ਟ੍ਰੇਲਰ ਨੂੰ ਹੁਣ ਤੱਕ 12 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਫ਼ਿਲਮ ਦੇ ਪਹਿਲੇ ਗੀਤ, "ਇੱਕੋ ਇੱਕ ਪਿਆਰ" ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਹੁਣ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਉੱਤੇ ਫਿਲਮ ਦੇ ਦੂਜੇ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ ਹੈ। ਗਿੱਪੀ ਨੇ ਆਪਣੀ ਇੰਸਟਾ ਸਟੋਰੀ ਵਿੱਚ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ, " ਫ਼ਿਲਮ 'ਯਾਰ ਮੇਰਾ ਤਿੱਤਲੀਆਂ ਵਰਗਾ' ਦਾ ਦੂਜਾ ਗੀਤ 'ਨਵਾਂ ਨਵਾਂ ਪਿਆਰ' 17 ਅਗਸਤ ਨੂੰ ਸਵੇਰੇ 9 ਵਜੇ ਰਿਲੀਜ਼ ਹੋਵੇਗਾ। ਇਸ ਦੇ ਨਾਲ ਹੀ ਉਸ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕਰਦੇ ਹੋਏ ਦੱਸਿਆ ਕਿ ਇਹ ਫ਼ਿਲਮ 2 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।"

Image Source: Instagram

" ਫ਼ਿਲਮ 'ਯਾਰ ਮੇਰਾ ਤਿੱਤਲੀਆਂ ਵਰਗਾ' ਦੇ ਦੂਜੇ ਗੀਤ 'ਨਵਾਂ ਨਵਾਂ ਪਿਆਰ' ਦੀ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ ਮਸ਼ਹੂਰ ਗੀਤ ਲੇਖਕ ਹੈਪੀ ਰਾਏਕੋਟੀ ਨੇ ਲਿਖੇ ਹਨ। ਇਸ ਗੀਤ ਨੂੰ ਖ਼ੁਦ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ ਵਿੱਚ ਗਾਇਆ ਹੈ। ਇਸ ਗੀਤ ਲਈ ਸੰਗੀਤ ਮਿਕਸ ਸਿੰਘ ਵੱਲੋਂ ਦਿੱਤਾ ਹੈ।

ਇਸ ਫ਼ਿਲਮ ਬਾਰੇ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ ਦੇ ਨਾਲ-ਨਾਲ ਤਨੂੰ ਗਰੇਵਾਲ ਵੀ ਨਜ਼ਰ ਆਵੇਗੀ। ਫ਼ਿਲਮ ਵਿੱਚ ਗਿੱਪੀ ਤੇ ਤਨੂੰ ਪਤੀ-ਪਤਨੀ ਦੇ ਕਿਰਦਾਰ ਵਿੱਚ ਨਜ਼ਰ ਆਉਣਗੇ। ਗਿੱਪੀ ਗਰੇਵਾਲ ਇਸ ਫ਼ਿਲਮ ਵਿੱਚ ਵਿਗੜੇ ਹੋਏ ਪਤੀ ਦੀ ਭੂਮਿਕਾ ਅਦਾ ਕਰਦੇ ਹੋਏ ਨਜ਼ਰ ਆਉਣਗੇ, ਉਹ ਇੱਕ ਅਜਿਹੇ ਵਿਅਕਤੀ ਦਾ ਕਿਰਦਾਰ ਨਿਭਾ ਰਹੇ ਹਨ, ਜੋ ਕਿ ਵਿਆਹ ਤੋਂ ਬਾਅਦ ਵੀ ਪਿਆਰ ਦੀ ਭਾਲ ਕਰ ਰਿਹਾ ਹੈ। ਇਹ ਫ਼ਿਲਮ ਕਾਮੇਡੀ ਡਰਾਮਾ ਉੱਤੇ ਅਧਾਰਿਤ ਹੈ।

Image Source: Instagram

ਹੋਰ ਪੜ੍ਹੋ: ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਹੋਇਆ ਸੁਧਾਰ, ਪਰਸਨਲ ਸੈਕਰੇਟਰੀ ਗਰਵਿਤ ਨਾਰੰਗ ਨੇ ਜਾਰੀ ਕੀਤਾ ਰਾਜੂ ਦਾ ਹੈਲਥ ਅਪਡੇਟ

ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਤੋਂ ਇਲਾਵਾ ਇਸ ਫ਼ਿਲਮ ਦੇ ਵਿੱਚ ਹਰਮਨ ਘੁੰਮਣ, ਕਰਮਜੀਤ ਅਨਮੋਲ, ਰਾਜ ਧਾਲੀਵਾਲ ਵਰਗੇ ਕਈ ਮਸ਼ਹੂਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ।

You may also like