
ਅਕਸ਼ੇ ਕੁਮਾਰ (Akshay Kumar) ਜਲਦ ਹੀ ਇੱਕ ਨਵੀਂ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ । ਜਿਸ ਦਾ ਫਸਟ ਲੁੱਕ ਤਰਨ ਆਦਰਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਪਰ ਜਿਸ ਸ਼ਖਸ ਦੀ ਜ਼ਿੰਦਗੀ ‘ਤੇ ਇਹ ਫ਼ਿਲਮ ਬਣਨ ਜਾ ਰਹੀ ਹੈ ਉਸ ਬਾਰੇ ਤੁਹਾਨੂੰ ਦੱਸਣ ਜਾ ਰਹੇ ਹਾਂ । ਮੀਡੀਆ ਰਿਪੋਟਸ ਦੇ ਮੁਤਾਬਕ ਇਸ ਫ਼ਿਲਮ ‘ਚ ਅਕਸ਼ੇ ਕੁਮਾਰ ਮਾਈਨਿੰਗ ਇੰਜੀਨੀਅਰ ਜਸਵੰਤ ਸਿੰਘ ਦਾ ਕਿਰਦਾਰ ਨਿਭਾ ਰਹੇ ਹਨ ।

ਹੋਰ ਪੜ੍ਹੋ : ਅਕਸ਼ੇ ਕੁਮਾਰ ਦੀ ਨਵੀਂ ਫ਼ਿਲਮ ਦਾ ਲੁੱਕ ਆਇਆ ਸਾਹਮਣੇ, ਸਰਦਾਰ ਦੇ ਕਿਰਦਾਰ ‘ਚ ਆਉਣਗੇ ਨਜ਼ਰ
ਇਹ ਫਿਲਮ ਕੋਲਾ ਮਾਈਨ ਰੈਸਕਿਊ 'ਤੇ ਆਧਾਰਿਤ ਹੈ। ਇਹ ਫਿਲਮ ਮਾਈਨਿੰਗ ਇੰਜੀਨੀਅਰ ਜਸਵੰਤ ਸਿੰਘ ਗਿੱਲ ਦੀ ਜ਼ਿੰਦਗੀ ਦੀ ਕਹਾਣੀ ਹੋਵੇਗੀ, ਜਿਸ ਨੇ 1989 ਵਿੱਚ ਰਾਣੀਗੰਜ ਕੋਲਾ ਖੇਤਰ ਵਿੱਚ ਫਸੇ 64 ਖਾਣ ਮਜ਼ਦੂਰਾਂ ਦੀ ਜਾਨ ਬਚਾਈ ਸੀ। ਅਕਸ਼ੇ ਕੁਮਾਰ ਉਸ ਦੀ ਭੂਮਿਕਾ ਨਿਭਾਅ ਰਹੇ ਹਨ।

ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਆਪਣੀ ਫ਼ਿਲਮ ‘ਰਕਸ਼ਾ ਬੰਧਨ’ ਦੀ ਰਿਲੀਜ ਡੇਟ ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ
ਹਾਲਾਂਕਿ ਫਿਲਮ ਦੇ ਟਾਈਟਲ ਨੂੰ ਲੈ ਕੇ ਅਜੇ ਵੀ ਅਟਕਲਾਂ ਚੱਲ ਰਹੀਆਂ ਹਨ। ਪੂਜਾ ਐਂਟਰਟੇਂਨਮੈਂਟ ਦੇ ਬੈਨਰ ਹੇਠ ਬਣਨ ਵਾਲੀ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ । ਪਰ ਇਸ ਦਾ ਟਾਈਟਲ ਹਾਲੇ ਤੱਕ ਸਾਹਮਣੇ ਨਹੀਂ ਆ ਸਕਿਆ ਹੈ । ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ‘ਚ ਸ਼ੁਰੂ ਹੋ ਚੁੱਕੀ ਹੈ ।

ਅਕਸ਼ੇ ਕੁਮਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਇਸ ਤੋਂ ਪਹਿਲਾਂ ਵੀ ਅਕਸ਼ੇ ਕੁਮਾਰ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ । ਉਹ ਕਈ ਫ਼ਿਲਮਾਂ ‘ਚ ਸਰਦਾਰ ਦੇ ਕਿਰਦਾਰ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਸਿੰਘ ਇਜ਼ ਕਿੰਗ, ਕੇਸਰੀ ਅਤੇ ਹੋਰ ਕਈ ਫ਼ਿਲਮਾਂ ਸ਼ਾਮਿਲ ਹਨ ।
View this post on Instagram