ਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਦੀ ਫ਼ਿਲਮ 'ਗਲਵੱਕੜੀ' ਦੀ ਰਿਲੀਜ਼ ਡੇਟ ਆਈ ਸਾਹਮਣੇ

Written by  Shaminder   |  March 04th 2020 11:25 AM  |  Updated: March 04th 2020 11:25 AM

ਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਦੀ ਫ਼ਿਲਮ 'ਗਲਵੱਕੜੀ' ਦੀ ਰਿਲੀਜ਼ ਡੇਟ ਆਈ ਸਾਹਮਣੇ

ਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਸਟਾਰਰ ਫ਼ਿਲਮ 'ਗਲਵੱਕੜੀ' ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ । ਕੁਲਬੀਰ ਝਿੰਜਰ ਨੇ ਇਸ ਫ਼ਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਇਸ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ ।ਇਹ ਫ਼ਿਲਮ ਇਸੇ ਸਾਲ 2 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਪਿਛਲੇ ਕਈ ਮਹੀਨਿਆਂ ਤੋਂ ਇਸ ਦੀ ਸ਼ੂਟਿੰਗ ਚੱਲ ਰਹੀ ਹੈ ।ਇਹ ਪਹਿਲੀ ਵਾਰ ਹੈ ਜਦੋਂ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਇਕੱਠੇ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ।

ਹੋਰ ਵੇਖੋ:ਸ਼ਹੀਦੀ ਜੋੜ ਮੇਲ ’ਤੇ ਤਰਸੇਮ ਜੱਸੜ ਤੇ ਕੁਲਬੀਰ ਝਿੰਜਰ ਦਾ ਧਾਰਮਿਕ ਗੀਤ ਰਿਲੀਜ਼

https://www.instagram.com/p/B9TFsWpFFZN/?utm_source=ig_web_copy_link

ਬੀ.ਐੱਨ ਸ਼ਰਮਾ, ਰੁਪਿੰਦਰ ਰੂਪੀ, ਰਘਬੀਰ ਬੋਲੀ ਵਰਗੇ ਕਈ ਹੋਰ ਪੰਜਾਬੀ ਚਿਹਰੇ ਇਸ ਫ਼ਿਲਮ 'ਚ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਗਲਵਕੜੀ ਫ਼ਿਲਮ ਦੀ ਕਹਾਣੀ ਜਗਦੀਪ ਜੇਈਡੀ ਨੇ ਲਿਖੀ ਹੈ ਤੇ ਸ਼ਰਨ ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ।

https://www.instagram.com/p/B8jFTb3AcE6/

ਇਹ ਫ਼ਿਲਮ ਵਿਹਲੀ ਜਨਤਾ ਫਿਲਮਸ ਤੇ ਓਮ ਜੀ ਸਟਾਰ ਸਟੂਡੀਓਸ ਦੀ ਪੇਸ਼ਕਸ਼ ਹੈ।

https://www.instagram.com/p/B8Jf-PGgtha/

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਤਰਸੇਮ ਜੱਸੜ ਰੱਬ ਦਾ ਰੇਡੀਓ, ਰੱਬ ਦਾ ਰੇਡੀਓ -2, ਅਫ਼ਸਰ ਸਣੇ ਕਈ ਫ਼ਿਲਮਾਂ 'ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network