ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਆਪਣੀ ਮੰਮੀ ਦੇ ਨਾਲ ਸਾਂਝਾ ਕੀਤਾ ਵੀਡੀਓ, ਮਾਂ ਦੇ ਨਾਲ ਮਿਲਕੇ ਬਣਾਇਆ ਚਿੱਲੀ ਪਨੀਰ, ਦੇਖੋ ਵੀਡੀਓ
ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਆਪਣੀ ਮੰਮੀ ਦੇ ਨਾਲ ਸਾਂਝਾ ਕੀਤਾ ਵੀਡੀਓ, ਮਾਂ ਦੇ ਨਾਲ ਮਿਲਕੇ ਬਣਾਇਆ ਚਿੱਲੀ ਪਨੀਰ, ਦੇਖੋ ਵੀਡੀਓ
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਦਿਲਜੀਤ ਦੋਸਾਂਝ DILJIT DOSANJH ਜੋ ਕਿ ਆਪਣੀ ਗਾਇਕੀ ਦੇ ਨਾਲ-ਨਾਲ ਆਪਣੀ ਕੁਕਿੰਗ ਸਟਾਈਲ ਕਰਕੇ ਵੀ ਜਾਣੇ ਜਾਂਦੇ ਨੇ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਗਾਇਕੀ ਦੇ ਨਾਲ ਉਨ੍ਹਾਂ ਦੇ ਖਾਣਾ ਬਨਾਉਣ ਦੇ ਅੰਦਾਜ਼ ਨੂੰ ਵੀ ਖੂਬ ਪਸੰਦ ਕਰਦੇ ਨੇ। ਲਾਕਡਾਊਨ 'ਚ ਦਿਲਜੀਤ ਦੋਸਾਂਝ ਨੇ ਆਪਣੇ ਦਰਸ਼ਕਾਂ ਨੂੰ ਕਈ ਸਵਾਦੀ-ਸਵਾਦੀ ਖਾਣਾ ਬਨਾਉਣ ਸਿਖਾਏ ਸੀ। ਇਸ ਵਾਰ ਉਹ ਆਪਣੀ ਮੰਮੀ ਨੂੰ ਕੁਕਿੰਗ ਦੇ ਗੁਰ ਦਿੰਦੇ ਹੋਏ ਨਜ਼ਰ ਆਏ।
ਹੋਰ ਪੜ੍ਹੋ : ਤਨਜ਼ਾਨੀਆ ਦੇ ਭੈਣ-ਭਰਾ ‘ਤੇ ਚੜ੍ਹਿਆ ਪੰਜਾਬੀ ਗੀਤਾਂ ਦਾ ਬੁਖ਼ਾਰ, ਜੱਸ ਮਾਣਕ ਤੇ ਕਾਕੇ ਦੇ ਗੀਤਾਂ ਉੱਤੇ ਬਣਾਈਆਂ ਵੀਡੀਓਜ਼
Image Source: instagram
ਜੀ ਹਾਂ ਇਹ ਪਹਿਲਾ ਮੌਕਾ ਹੈ ਜਦੋਂ ਉਨ੍ਹਾਂ ਨੇ ਆਪਣੀ ਮੰਮੀ ਨੂੰ ਦਰਸ਼ਕਾਂ ਦੇ ਰੂਬਰੂ ਕਰਵਾਇਆ ਹੈ। ਉਹ ਆਪਣੀ ਮੰਮੀ ਨੂੰ ਚਿੱਲੀ ਪਨੀਰ chilli paneer ਦੀ ਰੈਸਪੀ ਸਿਖਾਉਂਦੇ ਹੋਏ ਨਜ਼ਰ ਆਏ। ਵੀਡੀਓ ਚ ਉਨ੍ਹਾਂ ਦਾ ਫਨੀ ਅੰਦਾਜ਼ ਹਰ ਕਿਸੇ ਨੂੰ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਵੀਡੀਓ ਚ ਸਿਰਫ਼ ਦਿਲਜੀਤ ਦੋਸਾਂਝ ਤੇ ਉਨ੍ਹਾਂ ਦੀ ਮੰਮੀ ਦੀ ਆਵਾਜ਼ ਹੀ ਸੁਣਾਈ ਦੇ ਰਹੀ ਹੈ । ਜਿਸ ‘ਚ ਉਹ ਆਪਣੀ ਮੰਮੀ ਨੂੰ ਹਾਸੇ-ਮਜ਼ਾਕ ਦੇ ਨਾਲ ਪਨੀਰ ਦੀ ਇਹ ਡਿਸ਼ ਸਿਖਾ ਰਹੇ ਨੇ।
Image Source: instagram
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ਹੈ-‘ਦੋਸਾਂਝਾਵਾਲਾ ਰਸੋਈ ਗੜ ‘ਚ Feat. MATA ???..P.S – ਮੇਰਾ ਪੁੱਤਰ ਹੈ ਹੀ ਚੱਕਵਾਂ ?’। ਇਸ ਵੀਡੀਓ ਉੱਤੇ ਕੁਝ ਹੀ ਸਮੇਂ ‘ਚ ਤਿੰਨ ਲੱਖ ਤੋਂ ਵੱਧ ਵਿਊਜ਼ ਤੇ ਕਮੈਂਟ ਆ ਚੁੱਕੇ ਨੇ। ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਪਾਲੀਵੁੱਡ ਦੇ ਨਾਲ ਉਹ ਬਾਲੀਵੁੱਡ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਨੇ। ਪਿਛਲੇ ਸਾਲ ਉਹ ਹੌਸਲਾ ਰੱਖ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸੀ। ਇਸ ਫ਼ਿਲਮ ‘ਚ ਉਹ ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਦੇ ਨਾਲ ਨਜ਼ਰ ਆਏ ਸੀ। ਬਹੁਤ ਜਲਦ ਉਹ ਜੋੜੀ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਸਨਮੁੱਖ ਹੋਣਗੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
