ਗਿੱਪੀ ਗਰੇਵਾਲ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਤਿੰਨੋਂ ਬੇਟਿਆਂ ਦੇ ਨਾਲ ਇਹ ਖ਼ਾਸ ਤਸਵੀਰ

Written by  Lajwinder kaur   |  July 12th 2020 12:41 PM  |  Updated: July 12th 2020 12:41 PM

ਗਿੱਪੀ ਗਰੇਵਾਲ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਤਿੰਨੋਂ ਬੇਟਿਆਂ ਦੇ ਨਾਲ ਇਹ ਖ਼ਾਸ ਤਸਵੀਰ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੱਚਿਆਂ ਦੀ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।

View this post on Instagram

 

Etthae Rakh ??? #reelitfeelit #reelitin #shindagrewal #gippygrewal

A post shared by Gippy Grewal (@gippygrewal) on

ਹੋਰ ਵੇਖੋ: ਅਫਸਾਨਾ ਖ਼ਾਨ ਬਹੁਤ ਜਲਦ ਨਵੇਂ ਗੀਤ ‘ਪੈਰ’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਪੋਸਟਰ ਆ ਰਿਹਾ ਹੈ ਖੂਬ ਪਸੰਦ

ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ । ਇਹ ਪਹਿਲੀ ਵਾਰ ਹੈ ਜਦੋਂ ਇੱਕ ਹੀ ਫਰੇਮ ‘ਚ ਉਹ ਆਪਣੇ ਤਿੰਨੇ ਬੇਟਿਆਂ ਦੇ ਨਾਲ ਇਕੱਠੇ ਨਜ਼ਰ ਆ ਰਹੇ ਨੇ । ਗਿੱਪੀ ਗਰੇਵਾਲ ਨੇ ਆਪਣੇ ਤਿੰਨੇ ਬੇਟਿਆਂ ਦੇ ਨਾਲ ਦਾ ਮੈਚਿੰਗ ਨਾਈਟ ਸੂਟ ਪਾਇਆ ਹੋਇਆ ਹੈ ।

ਤਸਵੀਰ ਨੂੰ ਪੋਸਟ ਕਰਦੇ ਹੋਏ ਗਿੱਪੀ ਗਰੇਵਾਲ ਕੈਪਸ਼ਨ ‘ਚ ਲਿਖਿਆ ਹੈ, ‘ਹੱਸਦੇ ਰਹੋ, ਕਿਉਂਕਿ ਜ਼ਿੰਦਗੀ ਬਹੁਤ ਖ਼ੂਬਸੂਰਤ ਹੈ ਤੇ ਸਾਨੂੰ ਹੱਸਦੇ ਰਹਿਣਾ ਚਾਹੀਦਾ ਹੈ ।#shindagrewal #ekomgrewal #gurbaazgrewal’ । ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਅਜੇ ਤੱਕ ਕੁਝ ਹੀ ਸਮੇਂ ‘ਚ ਵੱਡੀ ਗਿਣਤੀ ‘ਚ ਲਾਈਕਸ ਇਸ ਫੋਟੋ ਨੂੰ ਆ ਚੁੱਕੇ ਨੇ । ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network