ਇੰਦਰਜੀਤ ਨਿੱਕੂ ਨੇ ਪਹਿਲੀ ਵਾਰ ਆਪਣੇ ਪੂਰੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਫੋਟੋ, ਗਾਇਕ ਨੇ ਪਿਤਾ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ

Written by  Lajwinder kaur   |  May 10th 2021 05:43 PM  |  Updated: May 10th 2021 05:47 PM

ਇੰਦਰਜੀਤ ਨਿੱਕੂ ਨੇ ਪਹਿਲੀ ਵਾਰ ਆਪਣੇ ਪੂਰੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਫੋਟੋ, ਗਾਇਕ ਨੇ ਪਿਤਾ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ

ਗਾਇਕ ਇੰਦਰਜੀਤ ਨਿੱਕੂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਹ ਪਹਿਲਾ ਮੌਕਾ ਹੈ ਜਦੋਂ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਇੱਕ ਖ਼ਾਸ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਕੀਤੀ ਹੈ।

punjabi singer and actor inderjit nikku at farmer protest image credit: instagram

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਆਪਣੀ ਮਾਂ ਦੇ ਲਈ ਦੁਆ ਕਰਦੇ ਹੋਏ ਸਾਂਝੀ ਕੀਤੀ ਇਹ ਖ਼ਾਸ ਤਸਵੀਰ

inderjit nikku with family post image credit: instagram

ਜੀ ਹਾਂ ਉਨ੍ਹਾਂ ਨੇ ਆਪਣੇ ਡੈਡੀ ਨੂੰ ਬਰਥਡੇਅ ਵਿਸ਼ ਕਰਦੇ ਹੋਏ ਤੇ ਆਪਣੀ ਮੰਮੀ ਨੂੰ ਮਦਰਸ ਡੇਅ ਦੀ ਵਧਾਈ ਦਿੰਦੇ ਹੋਏ ਇਹ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਇੰਦਰਜੀਤ ਨਿੱਕੂ ਆਪਣੀ ਪੂਰੀ ਫੈਮਿਲੀ ਦੇ ਨਾਲ ਦਿਖਾਈ ਦੇ ਰਹੇ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਹੈਪੀ ਮਦਰਸ ਡੇਅ ਅਤੇ ਹੈਪੀ ਬਰਥਡੇਅ ਡੈਡੀ???❤️ ਅਸੀਂ ਸਾਰੇ ਤੁਹਾਨੂੰ ਪਿਆਰ ਕਰਦੇ ਹਾਂ ਮੰਮੀ-ਪਾਪਾ’ । ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

punjabi Singer inderjit nikku image credit: instagram

ਜੇ ਗੱਲ ਕਰੀਏ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਯਾਦ, ਛੱਡਤਾ, ਜਿਸ ਦਿਨ ਦਾ ਸੋਹਣੀਏ ਨੀ, ਮੇਰੇ ਯਾਰ ਬੇਲੀ, ਨਾਂਅ, ਕਾਲਜ, ਦੁੱਖ, ਦੇਸੀ ਬੰਦੇ ਰੁੱਸਣ ਨੂੰ ਜੀ ਕਰਦਾ, ਬੇਵਫ਼ਾ, ਹਰ ਥਾਂ ਬੋਲਦਾ ਪੰਜਾਬੀਆਂ ਦਾ ਨਾਂ ਸਣੇ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਐਕਟਿਵ ਨੇ। ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਟੀਵੀ ਦੇ ਕਈ ਰਿਆਲਟੀ ਸ਼ੋਅ ‘ਚ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network