ਫਲਾਇੰਗ ਸਿੱਖ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਆਈ ਪੌਜੇਟਿਵ

written by Rupinder Kaler | May 20, 2021 05:10pm

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਹਰ ਇੱਕ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ । ਇਸ ਸਭ ਦੇ ਚਲਦੇ ਅਥਲੀਟ ਮਿਲਖਾ ਸਿੰਘ ਵੀ ਕੋਰੋਨਾ ਪੌਜੇਟਿਵ ਹੋ ਗਏ ਹਨ ।ਜਿਸ ਦੀ ਜਾਣਕਾਰੀ ਉਹਨਾਂ ਨੇ ਖੁਦ ਦਿੱਤੀ ਹੈ । ਉਹਨਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ । ਉਨ੍ਹਾਂ ਨੂੰ ਹਲਕਾ ਬੁਖਾਰ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ।

Pic Courtesy: Instagram

ਹੋਰ ਪੜ੍ਹੋ :

ਲਖਵਿੰਦਰ ਵਡਾਲੀ ਅਤੇ ਮੰਨਤ ਨੂਰ ਦੀ ਆਵਾਜ਼ ‘ਚ ਨਵਾਂ ਗੀਤ ‘ਖੈਰ ਕੀ ਝੋਲੀ’ ਰਿਲੀਜ਼

Pic Courtesy: Instagram

ਮਿਲਖਾ ਸਿੰਘ ਦਾ ਕਹਿਣਾ ਹੈ ਕਿ ਉਹ ਹੈਰਾਨ ਹਨ ਕਿ ਉਹ ਕਿਸ ਤਰ੍ਹਾਂ ਕੋਰੋਨਾ ਦੀ ਚਪੇਟ ‘ਚ ਆਏ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾ ਲਿਆ ਸੀ। ਜਿਸ ਵਿੱਚ ਉਨ੍ਹਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

Pic Courtesy: Instagram

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ। ਜਾਣਕਰੀ ਅਨੁਸਾਰ ਮਿਲਖਾ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਜਿਸ ਵਿੱਚ ਉਨ੍ਹਾਂ ਦੇ ਦੋ ਨੌਕਰ ਵੀ ਪੌਜੇਟਿਵ ਪਾਏ ਗਏ ਹਨ।

You may also like