
ਨਛੱਤਰ ਗਿੱਲ (Nachhatar Gill) ਜਿਨ੍ਹਾਂ ਦੀ ਪਤਨੀ ਦਾ ਦਿਹਾਂਤ ਕੁਝ ਦਿਨ ਪਹਿਲਾਂ ਹੋ ਗਿਆ ਸੀ । ਉਨ੍ਹਾਂ ਨੇ ਆਪਣੀ ਪਤਨੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਨਛੱਤਰ ਗਿੱਲ ਕਾਫੀ ਉਦਾਸ ਲੱਗ ਰਹੇ ਹਨ ।
ਹੋਰ ਪੜ੍ਹੋ : ਸਰਗੁਨ ਮਹਿਤਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਕੀਤਾ ਜਾ ਰਿਹਾ ਪਸੰਦ, ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਨਜ਼ਰ ਆਈ ਅਦਾਕਾਰਾ
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਦਿਲ ਹੀ ਉਦਾਸ ਹੈ ਜੀ ਬਾਕੀ ਸਭ ਖੈਰ ਹੈ’। ਨਛੱਤਰ ਗਿੱਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਪ੍ਰਸ਼ੰਸਕ ਗਾਇਕ ਨੂੰ ਹੌਸਲਾ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਪੰਜਾਬ ਦੀਆਂ ਸਿਫ਼ਤਾਂ ਕਰਦਾ ਰਣਜੀਤ ਬਾਵਾ ਦਾ ਨਵਾਂ ਗੀਤ ‘ਮਾਈ ਡੀਅਰ ਪੰਜਾਬ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਬਹੁਤ ਦੁੱਖਦਾਇਕ, ਵਾਹਿਗੁਰੂ ਤੁਹਾਨੂੰ ਚੜ੍ਹਦੀਕਲਾ ਬਖਸ਼ਣ’। ਇੱਕ ਹੋਰ ਨੇ ਲਿਖਿਆ ਕਿ ‘ਵਾਹਿਗੁਰੂ ਜੀ ਮਿਹਰ ਕਰੇ’। ਇੱਕ ਹੋਰ ਨੇ ਗਾਇਕ ਨੂੰ ਹੌਂਸਲਾ ਦਿੰਦੇ ਹੋਏ ਲਿਖਿਆ ਕਿ ‘ਗੁਰੂ ਮਹਾਰਾਜ ਦਾ ਹੁਕਮ ਬਾਈ। ਉਹਦੇ ਅੱਗੇ ਕਿਸੇ ਦੀ ਨਹੀਂ ਚੱਲਦੀ।

ਮਹਾਰਾਜ ਦਾ ਭਾਣਾ ਮੰਨ ਕੇ ਅੱਗੇ ਦੀ ਜ਼ਿੰਦਗੀ ਸ਼ੁਰੂ ਕਰੋ’।ਦੱਸ ਦਈਏ ਕਿ ਨਛੱਤਰ ਗਿੱਲ ਦੀ ਪਤਨੀ ਦੀ ਧੀ ਅਤੇ ਬੇਟੇ ਦਾ ਵਿਆਹ ਸੀ । ਪਰ ਉਨ੍ਹਾਂ ਦੀ ਪਤਨੀ ਨੇ ਧੀ ਦੀ ਡੋਲੀ ਤਾਂ ਤੋਰ ਦਿੱਤੀ ਸੀ, ਪਰ ਪੁੱਤਰ ਨੂੰ ਘੋੜੀ ਚੜਦੇ ਨਾਂ ਵੇਖ ਸਕੀ ਅਤੇ ਪੁੱਤਰ ਦੇ ਵਿਆਹ ਤੋਂ ਪਹਿਲਾਂ ਹੀ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ ।
View this post on Instagram