ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵਾਰ ਸ਼ਿਲਪਾ ਸ਼ੈੱਟੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਹ ਪੋਸਟ, ਕਹੀ ਵੱਡੀ ਗੱਲ

written by Rupinder Kaler | July 23, 2021

ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਿਲਪਾ ਸ਼ੈੱਟੀ ਨੇ ਪਹਿਲੀ ਵਾਰ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਹੈ । ਰਾਜ ਕੁੰਦਰਾ ਨੂੰ ਅਸ਼ਲੀਲ ਵੀਡੀਓ ਮਾਮਲੇ ਵਿੱਚ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਜਿਸ ਤੋਂ ਬਾਅਦ ਸ਼ਿਲਪਾ ਸ਼ੈੱਟੀ ਨੇ ਕੋਈ ਪ੍ਰਤੀਕਰਮ ਨਹੀਂ ਸੀ ਦਿੱਤਾ । ਪਰ ਹੁਣ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਸਾਂਝੀ ਕੀਤੀ ਹੈ ।

ਹੋਰ ਪੜ੍ਹੋ :

ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਨੇਹਾ ਧੂਪੀਆ ਜਿੰਮ ‘ਚ ਪਸੀਨਾ ਵਹਾਉਂਦੀ ਆਈ ਨਜ਼ਰ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ

ਸ਼ਿਲਪਾ ਨੇ ਇੱਕ ਕਿਤਾਬ ਦਾ ਪੇਜ ਸ਼ੇਅਰ ਕੀਤਾ ਹੈ । ਜਿਸ ਵਿੱਚ ਲਿਖਿਆ ਹੈ। 'ਮੈਂ ਇਕ ਲੰਬੀ ਸਾਹ ਲੈਂਦੀ ਹਾਂ, ਇਹ ਜਾਣਦਿਆਂ ਕਿ ਮੈਂ ਜ਼ਿੰਦਾ ਹਾਂ ਅਤੇ ਖੁਸ਼ਕਿਸਮਤ ਹਾਂ। ਮੈਂ ਪਹਿਲਾਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਭਵਿੱਖ ਵਿਚ ਵੀ ਚੁਣੌਤੀਆਂ ਦਾ ਸਾਹਮਣਾ ਕਰਕੇ ਮੈਂ ਬਚਾਂਗੀ।

ਅੱਜ ਕੋਈ ਵੀ ਮੈਨੂੰ ਜ਼ਿੰਦਗੀ ਜਿਉਣ ਲਈ ਨਹੀਂ ਮੋੜ ਸਕਦਾ।' ਇਸ ਨੋਟ ਦੇ ਜ਼ਰੀਏ ਸ਼ਿਲਪਾ ਨੇ ਮੌਜੂਦਾ ਸਥਿਤੀ ਦੇ ਸੰਬੰਧ ਵਿਚ ਆਪਣੀ ਸਥਿਤੀ ਜ਼ਾਹਰ ਕੀਤੀ ਹੈ। ਦੱਸ ਦੇਈਏ ਕਿ ਰਾਜ ਕੁੰਦਰਾ ਨੂੰ ਅਸ਼ਲੀਲ ਵੀਡੀਓ ਨਾਲ ਜੁੜੇ ਇਕ ਮਾਮਲੇ ਵਿਚ 19 ਜੁਲਾਈ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।

0 Comments
0

You may also like