ਗੁਰਦਾਸ ਮਾਨ ਤੋਂ ਲੈ ਕੇ ਹਰਭਜਨ ਮਾਨ ਤੇ ਕਈ ਹੋਰ ਕਲਾਕਾਰਾਂ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

written by Lajwinder kaur | January 01, 2023 05:07pm

New Year wishes : ਅੱਜ ਪੂਰੀ ਦੁਨੀਆ ਨਵੇਂ ਸਾਲ ਦਾ ਜਸ਼ਨ ਮਨਾ ਰਹੀ ਹੈ। ਚਾਰੇ ਪਾਸੇ ਨਵੇਂ ਸਾਲ 2023 ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਨੇ। ਹਰ ਕੋਈ ਆਪਣੇ ਪਰਿਵਾਰ, ਰਿਸ਼ਤੇਦਾਰ ਤੇ ਦੋਸਤਾਂ ਨੂੰ ਨਵੇਂ ਸਾਲ ਮੌਕੇ ਉੱਤੇ ਆਪਣੀਆਂ ਸ਼ੁੱਭਕਾਮਨਾਵਾਂ ਦੇ ਰਹੇ ਹਨ। ਅਜਿਹੇ ਵਿੱਚ ਮਨੋਰੰਜਨ ਜਗਤ ਦੇ ਕਲਾਕਾਰ ਵੀ ਆਪਣੇ ਫੈਨਜ਼ ਨੂੰ ਵਧਾਈਆਂ ਦੇ ਰਹੇ ਹਨ। ਪੰਜਾਬੀ ਕਲਾਕਾਰਾਂ ਨੇ ਵੀ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਚਾਹੁਣ ਵਾਲਿਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਹੋਰ ਪੜ੍ਹੋ : ਸ਼ੈਰੀ ਮਾਨ ਨੇ ਆਪਣੀ ਲੇਡੀ ਲਵ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਫੈਨਜ਼ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

singer gurdas maan

ਪੰਜਾਬੀ ਮਿਊਜ਼ਿਕ ਜਗਤ ਦੇ ਬਾਬਾ ਬੋਹੜ ਕਹੇ ਜਾਂਦੇ ਗੁਰਦਾਸ ਮਾਨ ਸਾਬ੍ਹ ਨੇ ਵੀ ਆਪਣੇ ਫੈਨਜ਼ ਨੂੰ ਇੱਕ ਵੀਡੀਓ ਸੁਨੇਹੇ ਦੇ ਨਾਲ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਚੰਗੀ ਸਿਹਤ, ਮਾਨਵਤਾ ਤੇ ਦੁਨੀਆ ਦੀ ਖੁਸ਼ਹਾਲੀ ਦੀ ਗੱਲ ਕੀਤੀ ਹੈ।

harbhajan wished everyone happy new year

ਉੱਧਰ ਗਾਇਕ ਹਰਭਜਨ ਮਾਨ ਨੇ ਵੀ ਆਪਣੇ ਪਤਨੀ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- “ਮੇਰੇ ਪਰਿਵਾਰ ਤੇ ਮੇਰੇ ਵੱਲੋਂ ਆਪ ਸਭ ਨੂੰ ਨਵੇਂ ਸਾਲ ਦੀ ਬਹੁਤ-ਬਹੁਤ ਵਧਾਈ ਹੋਵੇ…ਪਰਮਾਤਮਾ ਤੁਹਾਨੂੰ ਤੰਦਰੁਸਤੀ, ਚੜ੍ਹਦੀ ਕਲਾ ਤੇ ਖ਼ੁਸ਼ੀ-ਖ਼ੁਸ਼ਹਾਲੀ ਬਖ਼ਸ਼ੇ ਅਤੇ ਹੋਰ ਵੀ ਰੰਗ- ਭਾਗ ਲਾਵੇ..”।

ਨਾਮੀ ਗੀਤਕਾਰ ਜਾਨੀ ਵੀ ਨਵੇਂ ਸਾਲ ਦੇ ਜਸ਼ਨ ਦਾ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਆਸਮਾਨ ਵਿੱਚ ਚੱਲ ਰਹੀ ਆਤਿਸ਼ਬਾਜ਼ੀਆਂ ਨੂੰ ਦਿਖਾਇਆ ਹੈ।

ammy and gippy

ਉੱਧਰ ਐਮੀ ਵਿਰਕ, ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਤੇ ਕਈ ਹੋਰ ਕਲਾਕਾਰਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ਦੀਆਂ ਸਟੋਰੀਆਂ ਵਿੱਚ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ।

 

 

View this post on Instagram

 

A post shared by 𝐉𝐀𝐀𝐍𝐈 (@jaani777)

 

 

View this post on Instagram

 

A post shared by Gurdas Maan (@gurdasmaanjeeyo)

You may also like