ਕੰਗਨਾ ਰਣੌਤ, ਕਿਰਣ ਖੇਰ, ਅਕਸ਼ੇ ਕੁਮਾਰ ਸਣੇ ਕਈ ਬਾਲੀਵੁੱਡ ਸਟਾਰਸ ਨੇ ਪੀਐੱਮ ਮੋਦੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

written by Shaminder | September 17, 2022

ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਦਾ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਪੋਸਟਾਂ ਅਤੇ ਟਵੀਟ ਕਰਕੇ ਪੀਐੱਮ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ । ਅਦਾਕਾਰਾ ਕੰਗਨਾ ਰਣੌਤ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਪੀਐੱਮ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਇਸ ਪਲੇਨੇਟ ਦਾ ਸਭ ਤੋਂ ਸ਼ਕਤੀਸ਼ਾਲੀ ਵਿਅਕਤੀ ।

Kangna Ranaut Image Sm ource :Instagram

ਹੋਰ ਪੜ੍ਹੋ : ਪਟਿਆਲਾ ਜੇਲ੍ਹ ‘ਚੋਂ ਰਿਹਾਅ ਹੋਏ ਗਾਇਕ ਦਲੇਰ ਮਹਿੰਦੀ, ਹਾਈਕੋਰਟ ਨੇ ਦਿੱਤੀ ਸੀ ਜ਼ਮਾਨਤ

ਇਸ ਤੋਂ ਇਲਾਵਾ ਕਿਰਣ ਖੇਰ ਨੇ ਵੀ ਪ੍ਰਧਾਨਮੰਤਰੀ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਦੇ ਵੱਲੋਂ ਸਾਂਝੀ ਕੀਤੀ ਗਈ ਪੋਸਟ ‘ਚ ਉਨ੍ਹਾਂ ਨੇ ਲਿਖਿਆ ਕਿ ‘'ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਬਹੁਤ-ਬਹੁਤ ਵਧਾਈਆਂ। ਪ੍ਰਮਾਤਮਾ ਤੁਹਾਨੂੰ ਚੰਗੀ ਸਿਹਤ, ਲੰਬੀ ਉਮਰ ਅਤੇ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਊਰਜਾ ਬਖਸ਼ੇ। ਸਾਨੂੰ ਤੁਹਾਡੇ 'ਤੇ ਬਹੁਤ ਮਾਣ ਹੈ ਸਰ।

PM Modi- Image Source : Instagram

ਹੋਰ ਪੜ੍ਹੋ : ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਹਿੱਲ ਸਟੇਸ਼ਨ ‘ਤੇ ਮਸਤੀ ਕਰਦੇ ਆਏ ਨਜ਼ਰ,ਦੋਵਾਂ ਦੀ ਕਿਊਟ ਧੀ ਵੀ ਆਈ ਨਜ਼ਰ

ਜੈ ਹਿੰਦ’। ਇਸ ਤੋਂ ਇਲਾਵਾ ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਨੇ ਵੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਲਿਖਿਆ, 'ਤੁਹਾਡਾ ਰਵੱਈਆ, ਤੁਹਾਡੀ ਗਰਮਜੋਸ਼ੀ ਅਤੇ ਕੰਮ ਕਰਨ ਦੀ ਤੁਹਾਡੀ ਯੋਗਤਾ। ਇਹ ਗੱਲਾਂ ਮੈਨੂੰ ਬਹੁਤ ਪ੍ਰੇਰਿਤ ਕਰਦੀਆਂ ਹਨ।

Akshay Kumar , Image Source: Twitter

ਜਨਮਦਿਨ ਮੁਬਾਰਕ ਨਰਿੰਦਰ ਮੋਜੀ ਦੀ ਜੀ। ਤੁਹਾਡੀ ਸਿਹਤ, ਖੁਸ਼ੀਆਂ ਅਤੇ ਆਉਣ ਵਾਲੇ ਸ਼ਾਨਦਾਰ ਸਾਲ ਦੀ ਕਾਮਨਾ ਕਰਦਾ ਹਾਂ’ ।ਇਸ ਤੋਂ ਇਲਾਵਾ ਅਜੇ ਦੇਵਗਨ ਸਣੇ ਹੋਰ ਕਈ ਸਿਤਾਰਿਆਂ ਨੇ ਵੀ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ ।

 

View this post on Instagram

 

A post shared by Kirron Kher (@kirronkhermp)

You may also like