ਗਾਇਕਾ ਸੁਦੇਸ਼ ਕੁਮਾਰੀ ਤੋਂ ਲੈ ਕੇ ਨਿਰਮਲ ਸਿੱਧੂ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਪੋਸਟ ਪਾ ਕੇ ਲਹਿੰਬਰ ਹੁਸੈਨਪੁਰੀ ਤੇ ਪਰਿਵਾਰ ਨੂੰ ਦਿੱਤੀਆਂ ਆਪਣੀ ਸ਼ੁਭਕਾਮਨਾਵਾਂ

written by Lajwinder kaur | June 08, 2021

ਗਾਇਕ ਲਹਿੰਬਰ ਹੁਸੈਨਪੁਰੀ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਆਪਣੇ ਪਰਿਵਾਰਕ ਵਿਵਾਦ ਕਰਕੇ ਸੁਰਖੀਆਂ ‘ਚ ਬਣੇ ਹੋਏ ਸੀ । ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਸੁਝਵਾਨ ਢੰਗ ਦੇ ਨਾਲ ਇੱਕ ਪਰਿਵਾਰ ਨੂੰ ਵੱਖ ਹੋਣ ਤੋਂ ਬਚਾਅ ਲਿਆ ਹੈ। ਜਿਸ ਕਰਕੇ ਲਹਿੰਬਰ ਹੁਸੈਨਪੁਰੀ ਦੀ ਆਪਣੇ ਪਰਿਵਾਰ ਦੇ ਨਾਲ ਸੁਲ੍ਹਾ ਹੋ ਗਈ ਹੈ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਪੰਜਾਬੀ ਕਲਾਕਾਰ ਵੀ ਪੋਸਟ ਪਾ ਕੇ ਗਾਇਕ ਲਹਿੰਬਰ ਹੁਸੈਨਪੁਰੀ ਤੇ ਪਰਿਵਾਰ ਨੂੰ ਵਧਾਈਆਂ ਤੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ। lehmber hussainpuri ਹੋਰ ਪੜ੍ਹੋ : ਦੇਖੋ ਵੀਡੀਓ - ਪਤੀ-ਪਤਨੀ ਦੀ ਖੱਟੀ-ਮਿੱਠੀ ਨੋਕ ਝੋਕ ਨੂੰ ਬਿਆਨ ਕਰ ਰਿਹਾ ਹੈ ਗਾਇਕਾ ਮਿਸ ਪੂਜਾ ਦਾ ਨਵਾਂ ਗੀਤ ‘ਜੁਰਾਬਾਂ’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ
singer niraml sidhu congratulation lember ਗਾਇਕ ਨਿਰਮਲ ਸਿੱਧੂ ਨੇ ਵੀ ਆਪਣੇ ਫੇਸਬੁੱਕ ਪੇਜ਼ ਉੱਤੇ ਲਹਿੰਬਰ ਹੁਸੈਨਪੁਰੀ ਦੇ ਪਰਿਵਾਰ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਮਾਲਕ ਦਾ ਲੱਖ ਲੱਖ ਸ਼ੁਕਰ ਹੈ ਕਿ ਇਕ ਹੋਰ ਪਰਿਵਾਰ ਉਜੜਣ ਤੋਂ ਬਚ ਗਿਆ ਮਹਿਲਾ ਕਮਿਸ਼ਨ ਦੇ ਸਤਕਾਰਤ ਮੈਡਮ ਮਨੀਸ਼ਾ ਗੁਲਾਟੀ ਜੀ ਦਾ ਬਹੁਤ ਬਹੁਤ ਧੰਨਵਾਦ ਹੈ !’ inside image of sudesh kumari post ਇਸ ਤੋਂ ਇਲਾਵਾ ਗਾਇਕਾ ਸੁਦੇਸ਼ ਕੁਮਾਰੀ ਤੇ ਗਾਇਕ ਹਰਫ ਚੀਮਾ ਨੇ ਵੀ ਪੋਸਟ ਪਾ ਕੇ ਲਹਿੰਬਰ ਹੁਸੈਨਪੁਰੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਨੇ ਤੇ ਨਾਲ ਹੀ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਾਰੀਫ ਕਰ ਰਹੇ ਨੇ।

0 Comments
0

You may also like