‘ਚੱਲ ਮੇਰਾ ਪੁੱਤ’ ਦੇ ਸੈੱਟ ‘ਤੇ ਦੇਖੋ ਕਿਵੇਂ ਕਰ ਰਹੇ ਨੇ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਮਸਤੀ, ਵੀਡੀਓ ਹੋਈ ਵਾਇਰਲ

written by Lajwinder kaur | June 20, 2019

ਰਿਦਮ ਬੁਆਏਜ਼ ਐਂਟਰਟੇਨਮੈਂਟ ਦਾ ਅਗਲਾ ਪ੍ਰੋਜੈਕਟ ‘ਚੱਲ ਮੇਰਾ ਪੁੱਤ’ ਦੀਆਂ ਤਿਆਰੀਆਂ ਪੂਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਹੀਆਂ ਹਨ। ਇਹ ਫ਼ਿਲਮ 26 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸਦੇ ਚੱਲਦੇ ਸ਼ੂਟਿੰਗ ਪੂਰੇ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਹੀ ਹੈ। ਇਸ ਦਰਮਿਆਨ ਫ਼ਿਲਮ ਦੇ ਕਲਾਕਾਰਾਂ ਦੀਆਂ ਮਸਤੀ ਕਰਦੇ ਹੋਇਆਂ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਛਾਈਆ ਹੋਈਆ ਨੇ।

ਹੋਰ ਵੇਖੋ:ਹਾਸਿਆਂ ਦੀਆਂ ਰਜਿਸਟਰੀਆਂ ਦੇ ਨਾਲ ਭਰਪੂਰ ‘ਮਿੰਦੋ ਤਸੀਲਦਾਰਨੀ’ ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼ ਇੱਕ ਵੀਡੀਓ ਚ ਅਮਰਿੰਦਰ ਗਿੱਲ ਗੀਤ ਗਾਉਂਦੇ ਹੋਏ ਪਾਕਿਸਤਾਨੀ ਕਲਾਕਾਰ ਨਾਸਿਰ ਚਨੌਤੀ ਤੇ ਅਕਰਮ ਉਦਾਸ ਨਾਲ ਹਾਸਾ ਠੱਠਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜਿਸ ਚ ਸਿੰਮੀ ਚਾਹਲ ਬਰਮਿੰਘਮ ਚ ਬਣੇ Bullring Bull ਦੀ ਸਵਾਰੀ ਕਰਨ ਦੀ ਕੋਸ਼ਿਸ ਕਰਦੇ ਹੋਏ ਨਜ਼ਰ ਆ ਰਹੇ ਨੇ। ਉਨ੍ਹਾਂ ਦੀ ਇਹ ਵੀਡੀਓ ਦੇਖਕੇ ਦਰਸ਼ਕਾਂ ਦਾ ਹਾਸਾ ਨਹੀਂ ਰੁੱਕ ਰਿਹਾ ਹੈ। ਸਿੰਮੀ ਚਾਹਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓ ਪਾਉਂਦੇ ਹੋਏ ਲਿਖਿਆ ਹੈ, ‘trust me! it just looks like it’s easy… i know you tried your best @designer.nitasha… how to get on the bull ??’ ਵੀਡੀਓ 'ਚ ਦੇਖ ਸਕਦੇ ਹੋ ਸਿੰਮੀ ਚਾਹਲ ਨੂੰ ਕਿੰਨੀ ਜੱਦੋਜਹਿਦ ਕਰਨੀ ਪਈ ਤੇ ਖ਼ੁਦ ਵੀ ਹੱਸਦੇ ਹੋਏ ਨਜ਼ਰ ਆ ਰਹੇ ਨੇ।
ਚੱਲ ਮੇਰਾ ਪੁੱਤ ਫ਼ਿਲਮ ‘ਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਅਕਰਮ ਉਦਾਸ, ਨਾਸਿਰ ਚਿਨੋਟੀ, ਇਫ਼ਤਿਖ਼ਾਰ ਠਾਕੁਰ, ਗੁਰਸ਼ਬਦ ਤੇ ਕਈ ਹੋਰ ਪੰਜਾਬੀ ਇੰਡਸਟਰੀ ਦੇ ਨਾਮੀ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਕਾਰਜ ਗਿੱਲ ਪ੍ਰੋਡਿਊਸ ਕਰ ਰਹੇ ਹਨ। ਇਸ ਫ਼ਿਲਮ ਨੂੰ ਜਨਜੋਤ ਸਿੰਘ ਹੀ ਡਾਇਰੈਕਟ ਕਰ ਰਹੇ ਹਨ। ਇਹ ਫ਼ਿਲਮ 26 ਜੁਲਾਈ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਜਾਵੇਗੀ।  

0 Comments
0

You may also like