ਰੌਸ਼ਨ ਪ੍ਰਿੰਸ ਦਾ ਨਵਾਂ ਗਾਣਾ ‘ਗੱਭਰੂ ਕੁਵਾਰਾ’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ

Written by  Rupinder Kaler   |  October 14th 2019 11:40 AM  |  Updated: October 14th 2019 11:40 AM

ਰੌਸ਼ਨ ਪ੍ਰਿੰਸ ਦਾ ਨਵਾਂ ਗਾਣਾ ‘ਗੱਭਰੂ ਕੁਵਾਰਾ’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ

ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨੇ ਆਪਣਾ ਨਵਾਂ ਗਾਣਾ ਰਿਲੀਜ਼ ਕਰ ਦਿੱਤਾ ਹੈ । ‘ਗੱਭਰੂ ਕੁਵਾਰਾ’ ਟਾਈਟਲ ਹੇਠ ਰਿਲੀਜ਼ ਹੋਇਆ ਇਹ ਗਾਣਾ ਆਉਂਦੇ ਹੀ ਛਾ ਗਿਆ ਹੈ । ਇਸ ਗਾਣੇ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਕਮੇਡੀ ਦੇ ਬਾਦਸ਼ਾਹ ਬੀ ਐੱਨ ਸ਼ਰਮਾ ਨੂੰ ਫੀਚਰ ਕੀਤਾ ਗਿਆ ਹੈ, ਇਸ ਤੋਂ ਇਲਾਵਾ ਨੇਹਾ ਸਾਹਨੀ, ਨੀਤ ਮਾਹਲ ਤੇ ਸੀਤਲ ਨੂੰ ਫੀਚਰ ਕੀਤਾ ਗਿਆ ਹੈ ।

https://www.instagram.com/p/B3lhevlA5WD/

ਗਾਣੇ ਦੇ ਬੋਲਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਕਾਬਲ ਸਰੂਪਵਾਲੀ ਨੇ ਲਿਖੇ ਹਨ ਜਦੋਂ ਕਿ ਗਾਣੇ ਨੂੰ ਦੇਸੀ ਕਰਿਊ ਨੇ ਆਪਣੀਆਂ ਧੁਨਾਂ ਨਾਲ ਸਜਾਇਆ ਹੈ । ਗੀਤ ਦੀ ਵੀਡੀਓ JCEE DHANOA ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ ।

https://www.instagram.com/p/B3OF_bvgIWs/

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਬੀ ਐੱਨ ਸ਼ਰਮਾ ਤੇ ਰੌਸ਼ਨ ਪ੍ਰਿੰਸ ‘ਮੁੰਡਾ ਫਰੀਦਕੋਟੀਆ’ ਫ਼ਿਲਮ ਵਿੱਚ ਨਜ਼ਰ ਆਏ ਸਨ । ਰੌਸ਼ਨ ਪ੍ਰਿੰਸ ਦਾ ਇਹ ਗਾਣਾ ਭੰਗੜਾ ਸੌਂਗ ਹੈ ਜਿਹੜਾ ਕਿ ਵਿਆਹਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਬਣਾਇਆ ਗਿਆ ਹੈ । ਇਸ ਗਾਣੇ ਨੂੰ ਰੌਸ਼ਨ ਪ੍ਰਿੰਸ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਪਸੰਦ ਕੀਤਾ ਜਾ ਰਿਹਾ ਹੈ । ਯੂ-ਟਿਊਬ ’ਤੇ ਇਸ ਗਾਣੇ ਦੇ ਵੀਵਰਜ਼ ਲਗਾਤਾਰ ਵੱਧਦੇ ਜਾ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network