Advertisment

ਰੌਸ਼ਨ ਪ੍ਰਿੰਸ ਦਾ ਨਵਾਂ ਗਾਣਾ ‘ਗੱਭਰੂ ਕੁਵਾਰਾ’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ

author-image
By Rupinder Kaler
New Update
ਰੌਸ਼ਨ ਪ੍ਰਿੰਸ ਦਾ ਨਵਾਂ ਗਾਣਾ ‘ਗੱਭਰੂ ਕੁਵਾਰਾ’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ
Advertisment
ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨੇ ਆਪਣਾ ਨਵਾਂ ਗਾਣਾ ਰਿਲੀਜ਼ ਕਰ ਦਿੱਤਾ ਹੈ । ‘ਗੱਭਰੂ ਕੁਵਾਰਾ’ ਟਾਈਟਲ ਹੇਠ ਰਿਲੀਜ਼ ਹੋਇਆ ਇਹ ਗਾਣਾ ਆਉਂਦੇ ਹੀ ਛਾ ਗਿਆ ਹੈ । ਇਸ ਗਾਣੇ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਕਮੇਡੀ ਦੇ ਬਾਦਸ਼ਾਹ ਬੀ ਐੱਨ ਸ਼ਰਮਾ ਨੂੰ ਫੀਚਰ ਕੀਤਾ ਗਿਆ ਹੈ, ਇਸ ਤੋਂ ਇਲਾਵਾ ਨੇਹਾ ਸਾਹਨੀ, ਨੀਤ ਮਾਹਲ ਤੇ ਸੀਤਲ ਨੂੰ ਫੀਚਰ ਕੀਤਾ ਗਿਆ ਹੈ । https://www.instagram.com/p/B3lhevlA5WD/ ਗਾਣੇ ਦੇ ਬੋਲਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਕਾਬਲ ਸਰੂਪਵਾਲੀ ਨੇ ਲਿਖੇ ਹਨ ਜਦੋਂ ਕਿ ਗਾਣੇ ਨੂੰ ਦੇਸੀ ਕਰਿਊ ਨੇ ਆਪਣੀਆਂ ਧੁਨਾਂ ਨਾਲ ਸਜਾਇਆ ਹੈ । ਗੀਤ ਦੀ ਵੀਡੀਓ JCEE DHANOA ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ ।
Advertisment
https://www.instagram.com/p/B3OF_bvgIWs/ ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਬੀ ਐੱਨ ਸ਼ਰਮਾ ਤੇ ਰੌਸ਼ਨ ਪ੍ਰਿੰਸ ‘ਮੁੰਡਾ ਫਰੀਦਕੋਟੀਆ’ ਫ਼ਿਲਮ ਵਿੱਚ ਨਜ਼ਰ ਆਏ ਸਨ । ਰੌਸ਼ਨ ਪ੍ਰਿੰਸ ਦਾ ਇਹ ਗਾਣਾ ਭੰਗੜਾ ਸੌਂਗ ਹੈ ਜਿਹੜਾ ਕਿ ਵਿਆਹਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਬਣਾਇਆ ਗਿਆ ਹੈ । ਇਸ ਗਾਣੇ ਨੂੰ ਰੌਸ਼ਨ ਪ੍ਰਿੰਸ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਪਸੰਦ ਕੀਤਾ ਜਾ ਰਿਹਾ ਹੈ । ਯੂ-ਟਿਊਬ ’ਤੇ ਇਸ ਗਾਣੇ ਦੇ ਵੀਵਰਜ਼ ਲਗਾਤਾਰ ਵੱਧਦੇ ਜਾ ਰਹੇ ਹਨ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment