ਗਗਨ ਡਰੋਲੀ ਨੇ ਆਪਣੇ ਨਵੇਂ ਗੀਤ ‘ਰੋਹਬ’ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Written by  Lajwinder kaur   |  August 02nd 2020 11:31 AM  |  Updated: August 02nd 2020 11:13 AM

ਗਗਨ ਡਰੋਲੀ ਨੇ ਆਪਣੇ ਨਵੇਂ ਗੀਤ ‘ਰੋਹਬ’ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕ ਤੇ ਗੀਤਕਾਰ ਗਗਨ ਡਰੋਲੀ (Gagan Daroli) ਜੋ ਕਿ ਕੁਝ ਦਿਨ ਪਹਿਲਾਂ ਹੀ ਆਪਣੇ ਨਵੇਂ ਗੀਤ ਰੋਹਬ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਸੀ । ਇਸ ਰੋਮਾਂਟਿਕ ਸੌਂਗ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਨੇ ਇੱਕ ਮਿਲੀਅਨ ਤੋਂ ਵੱਧ ਵਿਊਜ਼ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ ।

 

ਇਸ ਗੀਤ ਦਾ ਵਰਲਡ ਵਾਈਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਗਿਆ ਸੀ । ਇਸ ਗੀਤ ਦੇ ਬੋਲ ਖੁਦ ਗਗਨ ਡਰੋਲੀ ਨੇ ਲਿਖੇ ਨੇ ਤੇ ਮਿਊਜ਼ਿਕ ਨਿੰਮਾ ਵਿਰਕ(Nimma Virk) ਨੇ ਦਿੱਤਾ ਸੀ । ਗੀਤ ਦਾ ਸ਼ਾਨਦਾਰ ਵੀਡੀਓ Oversear ਵੱਲੋਂ ਤਿਆਰ ਕੀਤਾ ਗਿਆ ਸੀ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਸੀ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਵੇਖੋ : ਕਰਨ ਔਜਲਾ ਦਾ ਨਵਾਂ ਗੀਤ ‘ਹਾਂ ਹੈਗੇ ਆ’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਦੇਖੋ ਵੀਡੀਓ

ਜੇ ਗੱਲ ਕਰੀਏ ਗਗਨ ਡਰੋਲੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਵਧੀਆ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network