ਗਗਨ ਕੋਕਰੀ ਦਾ ਨਵਾਂ ਗੀਤ ‘ਬਲੈਸਿੰਗਸ ਆਫ ਸਿਸਟਰ’ ਰਿਲੀਜ਼

written by Shaminder | January 08, 2021

ਗਗਨ ਕੋਕਰੀ ਦਾ ਨਵਾਂ ਗੀਤ ‘ਬਲੈਸਿੰਗਸ ਆਫ ਸਿਸਟਰ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਜੋਬਨ ਚੀਮਾ ਨੇ ਲਿਖੇ ਹਨ ਅਤੇ ਮਿਊਜ਼ਿਕ ਲਾਡੀ ਗਿੱਲ ਨੇ ਦਿੱਤਾ ਹੈ । ਇਸ ਗੀਤ ‘ਚ ਭੈਣ ਭਰਾ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਭੈਣਾਂ ਆਪਣੇ ਭਰਾਵਾਂ ਦੀ ਖੁਸ਼ੀ ਅਤੇ ਉਨ੍ਹਾਂ ਦੀ ਹਰ ਖਾਹਿਸ਼ ਨੂੰ ਪੂਰਾ ਹੋਣ ਲਈ ਰੱਬ ਅੱਗੇ ਅਰਦਾਸਾਂ ਕਰਦੀਆਂ ਹਨ । gagan kokri song ਆਪ ਭਾਵੇਂ ਉਹ ਕਿੰਨਾ ਵੀ ਦੁਖੀ ਹੋਣ ਪਰ ਆਪਣੇ ਭਰਾਵਾਂ ਦੀ ਖ਼ੈਰ ਉਹ ਸਦਾ ਹੀ ਮੰਗਦੀਆਂ ਹਨ । ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਗਗਨ ਕੋਕਰੀ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਇਸ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ । ਹੋਰ ਪੜ੍ਹੋ : ਗਾਇਕ ਗਗਨ ਕੋਕਰੀ ਅਤੇ ਰੁਪਿੰਦਰ ਹਾਂਡਾ ਕਿਸਾਨਾਂ ਦੀ ਸੇਵਾ ‘ਚ ਜੁਟੇ
gagan kokri song ਇਸ ਗੀਤ ਨੂੰ ਗਗਨ ਕੋਕਰੀ ਨੇ ਹਰ ਉਸ ਭੈਣ ਨੂੰ ਸਮਰਪਿਤ ਕੀਤਾ ਹੈ, ਜੋ ਆਪਣੇ ਭਰਾ ਨੂੰ ਬਹੁਤ ਹੀ ਪਿਆਰ ਕਰਦੀ ਹੈ । gagan kokri song ਗਗਨ ਕੋਕਰੀ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਗਾ ਚੁੱਕੇ ਹਨ ਪਰ ਇਹ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਹੀ ਨਜ਼ਦੀਕ ਹੈ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ ।

 
View this post on Instagram
 

A post shared by Gagan Kokri (@gagankokri)

0 Comments
0

You may also like