ਗਗਨ ਕੋਕਰੀ ਬਹੁਤ ਜਲਦ ਆਪਣੇ ਨਵੇਂ ਗੀਤ ‘ROLEX’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਸਾਹਮਣੇ ਆਇਆ ਪੋਸਟਰ

Written by  Lajwinder kaur   |  May 31st 2020 05:57 PM  |  Updated: June 10th 2020 12:42 PM

ਗਗਨ ਕੋਕਰੀ ਬਹੁਤ ਜਲਦ ਆਪਣੇ ਨਵੇਂ ਗੀਤ ‘ROLEX’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਸਾਹਮਣੇ ਆਇਆ ਪੋਸਟਰ

ਪੰਜਾਬੀ ਗਾਇਕ ਗਗਨ ਕੋਕਰੀ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਜੀ ਹਾਂ ਲੰਬੇ ਸਮੇਂ ਤੋਂ ਉਨ੍ਹਾਂ ਦੇ ਫੈਨਜ਼ ROLEX ਗੀਤ ਦੀ ਉਡੀਕ ਕਰ ਰਹੇ ਸੀ ।

ਗਗਨ ਕੋਕਰੀ ਨੇ ਗੀਤ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦੱਸਿਆ ਹੈ ਕਿ ਇਹ ਗੀਤ 5 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਇਸ ਗੀਤ ਦੇ ਬੋਲ ਨਾਮੀ ਗੀਤਕਾਰ ਦੀਪ ਅੜੈਚਾਂ ਦੀ ਕਲਮ ‘ਚੋਂ ਨਿਕਲੇ ਨੇ । ਇਸ ਗੀਤ ਦਾ ਵੀਡੀਓ Rahul Dutta ਵੱਲੋਂ ਤਿਆਰ ਕੀਤਾ ਗਿਆ ਹੈ ।

ਜੇ ਗੱਲ ਕਰੀਏ ਗਗਨ ਕੋਕਰੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਬਲੈਸਿੰਗਸ ਆਫ਼ ਰੱਬ’, ‘ਬਲੈਸਿੰਗਸ ਆਫ਼ ਬੇਬੇ’ ਤੇ ‘ਬਲੈਸਿੰਗਸ ਆਫ਼ ਬਾਪੂ’, ‘ਸ਼ੈਡ ਆਫ ਬਲੈਕ’,  ‘ਖ਼ਾਸ ਬੰਦੇ’, ‘ਆਹੋ ਨੀ ਆਹੋ’, ‘ਬੇਰੁੱਖੀਆਂ’, ‘ਰਫ ਲੁੱਕ’ ਵਰਗੇ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ‘ਚ ਵੀ ਆਪਣੇ ਜਲਵੇ ਦਿਖਾ ਚੁੱਕੇ ਹਨ। ਪਿਛਲੇ ਸਾਲ ਉਹ ‘ਯਾਰਾ ਵੇ’ ਵਰਗੀ ਸੁਪਰ ਹਿੱਟ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਏ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network